ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ, 4,002 ਮੌਤਾਂ

TeamGlobalPunjab
2 Min Read

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੁਣ ਖਤਮ ਹੁੰਦਾ ਤਾਂ ਨਜ਼ਰ ਆ ਰਿਹਾ ਹੈ, ਪਰ ਮੌਤਾਂ ਦਾ ਅੰਕੜਾ ਹਾਲੇ ਵੀ ਪਰੇਸ਼ਾਨ ਕਰਨ ਵਾਲਾ ਹੈ। ਦੇਸ਼ ਵਿੱਚ ਕੋਰੋਨਾ 70 ਦਿਨਾਂ ਦੇ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਚੁੱਕਿਆ ਹੈ।

ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 84,332 ਨਵੇਂ ਕੇਸ ਮਿਲੇ ਹਨ, ਜੋ ਬੀਤੇ 70 ਦਿਨਾਂ ਵਿੱਚ ਸਭ ਤੋਂ ਘੱਟ ਹੈ। ਉੱਥੇ ਹੀ, ਇਸ ਦੌਰਾਨ 4,000 ਤੋਂ ਜ਼ਿਆਦਾ ਲੋਕਾਂ ਦੀਆਂ ਮੌਤਾਂ ਹੋਈਆਂ ਹਨ। ਬੀਤੇ ਕੁੱਝ ਸਮੇਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਇਸ ਤੋਂ ਇਲਾਵਾ, ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੀ 63 ਦਿਨਾਂ ਬਾਅਦ 11 ਲੱਖ ਤੋਂ ਹੇਠਾਂ ਆ ਗਈ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 4002 ਲੋਕਾਂ ਨੇ ਜਾਨ ਗਵਾਈ ਹੈ। ਇਸ ਤਰ੍ਹਾਂ ਦੇਸ਼ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਕੁੱਲ ਅੰਕੜਾ 3,67,081 ਤੱਕ ਪੰਹੁਚ ਗਿਆ ਹੈ। ਉੱਥੇ ਹੀ, ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,93,59,155 ਪਾਰ ਕਰ ਗਈ। ਫਿਲਹਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 10,80,690 ਹੈ।

Share this Article
Leave a comment