63 ਦਿਨਾਂ ‘ਚ ਪਹਿਲੀ ਵਾਰ ਕੋਰੋਨਾ ਦੇ 1 ਲੱਖ ਤੋਂ ਘੱਟ ਨਵੇਂ ਮਾਮਲੇ ਦਰਜ, ਮੌਤ ਦਾ ਗ੍ਰਾਫ ਵੀ ਡਿੱਗਿਆ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1 ਲੱਖ ਤੋਂ ਵੀ ਘੱਟ ਨਵੇਂ ਮਾਮਲੇ ਦਰਜ ਕੀਤੇ ਗਏ ਹਨ। 63 ਦਿਨਾਂ ਬਾਅਦ ਭਾਰਤ ਵਿੱਚ ਪਹਿਲੀ ਵਾਰ ਕੋਰੋਨਾ ਦੇ 1 ਲੱਖ ਤੋਂ ਘੱਟ ਮਾਮਲੇ ਦਰਜ ਹੋਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਭਰ ਵਿੱਚ ਇੱਕ ਦਿਨ ਅੰਦਰ ਕੋਰੋਨਾ ਵਾਇਰਸ ਦੇ 86,498 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

- Advertisement -

ਰਾਹਤ ਭਰੀ ਗੱਲ ਇਹ ਹੈ ਕਿ ਇਸ ਮਿਆਦ ‘ਚ ਮੌਤਾਂ ਦੇ ਅੰਕੜਿਆਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 2,123 ਮਰੀਜ਼ਾਂ ਨੇ ਇਸ ਸੰਕਰਮਣ ਕਾਰਨ ਦਮ ਤੋੜਿਆ।

ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਘੱਟ ਕੇ 13 ਲੱਖ 3 ਹਜ਼ਾਰ 702 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 97 ਹਜ਼ਾਰ 907 ਐਕਟਿਵ ਮਾਮਲੇ ਘਟੇ ਹਨ। ਇੱਕ ਦਿਨ ਅੰਦਰ ਦੇਸ਼ ਵਿੱਚ 1 ਲੱਖ 82 ਹਜ਼ਾਰ 282 ਕੋਰੋਨਾ ਮਰੀਜ਼ ਠੀਕ ਹੋਏ ਹਨ। ਇਹ ਲਗਾਤਾਰ 26ਵਾਂ ਦਿਨ ਹੈ ਜਦੋਂ ਦੈਨਿਕ ਮਾਮਲਿਆਂ ਨਾਲੋਂ ਜ਼ਿਆਦਾ ਅੰਕੜਾ ਕੋਰੋਨਾ ਕਾਰਨ ਠੀਕ ਹੋਣ ਵਾਲੇ ਮਰੀਜ਼ਾਂ ਦਾ ਹੈ।

Share this Article
Leave a comment