ਭਾਰਤ ਤੇ ਕੈਨੇਡਾ ਵਾਸੀਆਂ ਲਈ ਮੁੜ ਸ਼ੁਰੂ ਕੀਤੀਆਂ ਵੀਜ਼ਾ ਸੇਵਾਵਾਂ

Global Team
2 Min Read

ਨਵੀ ਦਿੱਲੀ: ਭਾਰਤ ਅਤੇ ਕੈਨੇਡਾ ‘ਚ ਵਿਵਾਦ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਹੁਣ ਕੈਨੀਡੀਅਨ ਨਾਗਰਿਕਾਂ ਲਈ ਖ਼ੁਸ਼ਖ਼ਬਰੀ ਆ ਰਹੀ ਹੈ। ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ ।

ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ, ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।

ਇਸ ਤੋਂ ਪਹਿਲਾਂ ਸਤੰਬਰ ਵਿੱਚ, ਭਾਰਤ ਨੇ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ ਨੂੰ ਮੁਅੱਤਲ ਕਰ ਦਿੱਤਾ ਸੀ। ਦਿੱਲੀ ਵਿੱਚ ਹਾਲ ਹੀ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਅਤੇ ਕੈਨੇਡੀਅਨ ਪ੍ਰਧਾਨ ਮੰਤਰੀਆਂ ਵਿਚਾਲੇ  ਵਿਵਾਦਪੂਰਨ ਚਰਚਾ ਤੋਂ ਬਾਅਦ ਮਤਭੇਦ ਵਧ ਗਿਆ ਸੀ।  ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ  ਕਤਲ ਭਾਰਤੀ ਏਜੰਟਾਂ ਵੱਲੋਂ ਕੀਤਾ ਗਿਆ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਾ ਦਿੱਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment