ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਆਏ ਦਿਨ ਤੇਜੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਕੋਰੋਨਾ ਦੇ 52,123 ਨਵੇਂ ਮਾਮਲੇ ਸਾਹਮਣੇ ਆਏ। ਅੰਕੜਿਆਂ ਅਨੁਸਾਰ, ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਕੋਵਿਡ-19 ਦੇ ਇੱਕ ਦਿਨ ਵਿੱਚ 45,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ, ਚੰਗੀ ਗੱਲ ਇਹ ਹੈ ਕਿ ਸੰਕਰਮਣ ਤੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 10 ਲੱਖ ਪਾਰ ਹੋ ਗਈ।
ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟੇ ਵਿੱਚ 775 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧਕੇ 34,968 ਹੋ ਗਈ ਹੈ। ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵਧ ਕੇ 15,83,792 ਹੋ ਗਏ ਹਨ, ਜਿਨ੍ਹਾਂ ‘ਚੋਂ 5,28,242 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 10,20,582 ਲੋਕ ਇਲਾਜ ਤੋਂ ਬਾਅਦ ਇਸ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ।
#COVID19 Updates:
India achieve the landmark of more than 10 lakh recoveries from #COVID19.#IndiaFightsCorona#StaySafe #IndiaWillWin pic.twitter.com/Q7WztHp4Ng
— #IndiaFightsCorona (@COVIDNewsByMIB) July 30, 2020
ਕੋਵਿਡ-19 ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 64.44 ਫੀਸਦੀ ਹੈ, ਕੁਲ ਸੰਕਰਮਿਤਾਂ ਦੀ ਗਿਣਤੀ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਹੁਣ ਤੱਕ ਦੇਸ਼ ਵਿੱਚ 1.8 ਕਰੋੜ ਲੋਕਾਂ ਦੀ ਕੋਰੋਨਾ ਜਾਂਚ ਹੋ ਚੁੱਕੀ ਹੈ।