ਨਵੀਂ ਦਿੱਲੀ: ਦੇਸ਼ ਵਿੱਚ ਬੀਤੇ ਇੱਕ ਸਾਲ ਤੋਂ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ਵਿਚ 12 ਦਿਨ ਬਾਅਦ ਮੰਗਲਵਾਰ ਯਾਨੀ ਅੱਜ ਕੋਰੋਨਾ ਵਾਇਰਸ ਦੇ ਦੈਨਿਕ ਮਾਮਲਿਆਂ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ 40,715 ਕੋਰੋਨਾ ਸੰਕਰਮਿਤ ਨਵੇਂ ਮਰੀਜ਼ ਮਿਲੇ ਹਨ ਤੇ 200 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ ਰਿਕਾਰਡ 40,715 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਦੇਸ਼ ਵਿਚ ਸੰਕਰਮਣ ਦੇ ਕੁੱਲ ਮਾਮਲੇ ਵੱਧ ਕੇ 1,16,86,796 ਪਹੁੰਚ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ 5 ਮਹੀਨਿਆਂ ‘ਚ ਸਭ ਤੋਂ ਜ਼ਿਆਦਾ ਲਗਭਗ 47 ਹਜ਼ਾਰ ਨਵੇਂ ਮਰੀਜ਼ ਮਿਲੇ ਸਨ। ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ ਇਸ ਜਾਨਲੇਵਾ ਵਾਇਰਸ ਨੇ 199 ਲੋਕਾਂ ਦੀ ਜਾਨ ਲਈ ਹੈ। ਇਸਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 1,60,166 ਪਹੁੰਚ ਗਈ ਹੈ। ਦੱਸ ਦਈਏ ਕਿ ਕੋਰੋਨਾ ਦੇ ਦੈਨਿਕ ਮਰੀਜ਼ਾਂ ਅਤੇ ਸੰਕਰਮਣ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਸੋਮਵਾਰ ਦੇ ਮੁਕਾਬਲੇ ਅੱਜ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ 212 ਲੋਕਾਂ ਦੀ ਮੌਤ ਹੋ ਗਈ ਸੀ।