ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਫਿਰ ਦਰਜ ਕੀਤੀ ਗਈ ਰਫਤਾਰ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ। ਪੰਜ ਦਿਨਾਂ ਬਾਅਦ ਚਾਲੀ ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਬੁੱਧਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 43,654 ਕੋਰੋਨਾ ਦੇ ਨਵੇਂ ਮਾਮਲੇ ਆਏ ਅਤੇ 640 ਸੰਕਰਮਿਤਾ ਦੀ ਜਾਨ ਚਲੀ ਗਈ ਹੈ।

ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ 41,678 ਲੋਕ ਸਿਹਤਯਾਬ ਵੀ ਹੋਏ ਹਨ। ਯਾਨੀ ਕਿ ਬੀਤੇ ਦਿਨੀਂ 1336 ਐਕਟਿਵ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ।

ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ 3 ਕਰੋੜ 14 ਲੱਖ 84 ਹਜ਼ਾਰ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ। ਇਨ੍ਹਾਂ ਚੋਂ 4 ਲੱਖ 22 ਹਜ਼ਾਰ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਰਾਹਤ ਦੀ ਗੱਲ ਇਹ ਹੈ ਕਿ 3 ਕਰੋੜ 6 ਲੱਖ 63 ਹਜ਼ਾਰ ਲੋਕ ਠੀਕ ਵੀ ਹੋਏ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦਾ ਅੰਕੜਾ 4 ਲੱਖ ਤੋਂ ਘੱਟ ਹੋ ਗਿਆ ਹੈ। ਕੁੱਲ 3 ਲੱਖ 99 ਹਜ਼ਾਰ ਲੋਕ ਹਾਲੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Share This Article
Leave a Comment