ਦੇਸ਼ ‘ਚ ਹੁਣ ਤੱਕ ਕੋਰੋਨਾ ਦੇ ਸਭ ਤੋਂ ਜ਼ਿਆਦਾ 5,242 ਮਾਮਲੇ ਆਏ ਸਾਹਮਣੇ, ਕੁੱਲ ਅੰਕੜਾਂ 90 ਹਜ਼ਾਰ ਪਾਰ

TeamGlobalPunjab
3 Min Read

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਦੇਸ਼ ਵਿੱਚ ਲਗਾਤਾਰ ਜਾਰੀ ਹੈ ਹਰ ਰੋਜ਼ ਮਰੀਜ਼ਾਂ ਦੀ ਵੱਧਦੀ ਗਿਣਤੀ ਪਰੇਸ਼ਾਨ ਕਰਨ ਵਾਲੀ ਹੈ। ਅੱਜ ਤੋਂ ਲਾਕਡਾਉਨ 4.0 ਵੀ ਲਾਗੂ ਹੋ ਗਿਆ ਹੈ। ਮਹਾਰਾਸ਼ਟਰ, ਗੁਜਰਾਤ ਅਤੇ ਰਾਜਧਾਨੀ ਦਿੱਲੀ ਵਿੱਚ ਜਾਨਲੇਵਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਕੋਰੋਨਾ ਪੀੜਤਾਂ ਦੀ ਗਿਣਤੀ 90,927 ਹੈ। ਹੁਣ ਤੱਕ 34 , 109 ਲੋਕ ਠੀਕ ਹੋਕੇ ਆਪਣੇ ਘਰ ਜਾ ਚੁੱਕੇ ਹਨ। ਉੱਥੇ ਹੀ, ਮਰਨ ਵਾਲਿਆਂ ਦੀ ਗਿਣਤੀ 3029 ਹੋ ਗਈ ਹੈ। ਪਿਛਲੇ 24 ਘੰਟੇ ਵਿੱਚ 5242 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਤੋਂ ਪਹਿਲਾਂ ਸ਼ਨੀਵਾਰ ਤੋਂ ਐਤਵਾਰ ਦੇ ਵਿੱਚ ਚੌਵ੍ਹੀ ਘੰਟਿਆਂ ਦੌਰਾਨ ਲਗਭਗ ਪੰਜ ਹਜ਼ਾਰ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਪਰ ਰਾਹਤ ਦੀ ਗੱਲ ਇਹ ਹੈ ਕਿ ਲਗਭਗ ਚਾਰ ਹਜ਼ਾਰ ਲੋਕ ਠੀਕ ਵੀ ਹੋਏ ਹਨ।

 

Share this Article
Leave a comment