ਦੇਸ਼ ‘ਚ 24 ਘੰਟਿਆਂ ਦੌਰਾਨ ਦਰਜ ਕੀਤਾ ਗਿਆ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਮੌਤਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ 6,148 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਕੋਵਿਡ -19 ਸੰਕਰਮਣ ਦੇ 94,052 ਨਵੇਂ ਮਾਮਲੇ ਸਾਹਮਣੇ ਆਏ ਹਨ।

- Advertisement -

ਇਸ ਦੇ ਨਾਲ ਹੀ, ਬੁੱਧਵਾਰ ਨੂੰ 1,51,367 ਲੋਕ ਵੀ ਇਸ ਮਹਾਮਾਰੀ ਤੋਂ ਠੀਕ ਹੋ ਗਏ ਸਨ। ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 11,67,952 ਰਹਿ ਗਈ ਹੈ।

ਇਸ ਦੇ ਨਾਲ ਹੀ, ਸਰਗਰਮ ਮਾਮਲਿਆਂ ਦੀ ਗਿਣਤੀ 11.67 ਲੱਖ ‘ਤੇ ਆ ਗਈ ਹੈ, ਜੋ ਦੇਸ਼ ਵਿਚ ਕੁੱਲ ਪਾਜ਼ਿਟਿਵ ਮਾਮਲਿਆਂ ਦਾ 4 ਪ੍ਰਤੀਸ਼ਤ ਹੈ।

ਉੱਥੇ ਹੀ ਦੇਸ਼ ਵਿੱਚ 4.72 ਕਰੋੜ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹੈ। ਇਸ ਦੇ ਨਾਲ ਹੀ 18-44 ਸਾਲ ਦੇ ਉਮਰ ਵਰਗ ਦੇ ਲੋਕਾਂ ‘ਚ 3.20 ਕਰੋੜ ਲੋਕਾਂ ਨੇ ਪਹਿਲੀ ਖੁਰਾਕ ਲਈ ਹੈ।

Share this Article
Leave a comment