UN ‘ਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ ਤਾਂ ਭਾਰਤ ਨੇ ਦਿੱਤਾ ਮੂੰਹ ਤੋੜ ਜਵਾਬ

Prabhjot Kaur
2 Min Read

ਨਿਊਜ਼ ਡੈਸਕ: ਭਾਰਤ ਨੇ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 77ਵੇਂ ਸੈਸ਼ਨ ‘ਚ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਅਸਲ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮਹਾਸਭਾ ‘ਚ ਕਸ਼ਮੀਰ ਦਾ ਮੁੱਦਾ ਚੁੱਕਿਆ, ਜਿਸ ਦੇ ਜਵਾਬ ‘ਚ ਭਾਰਤ ਨੇ ਕਿਹਾ ਹੈ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੀ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਆਲੋਚਨਾ ਕਰਦੇ ਹੋਏ ਭਾਰਤੀ ਦੇ ਰਾਜਦੂਤ ਮਿਜੀਤੋ ਵਿਨੀਟੋ ਨੇ ਕਿਹਾ ਕਿ ਜੇਕਰ ਕੋਈ ਦਾਅਵਾ ਕਰਦਾ ਹੈ ਕਿ ਉਹ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਚਾਹੁੰਦਾ ਹੈ, ਤਾਂ ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਹੀਂ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹੈ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਨੇ ਭਾਰਤ ‘ਤੇ ਝੂਠੇ ਦੋਸ਼ ਲਗਾਉਣ ਲਈ ਇਸ ਪਲੇਟਫਾਰਮ ਨੂੰ ਚੁਣਿਆ।

ਵਿਨੀਟੋ ਨੇ ਹੀ ਕਿਹਾ ਕਿ ਪਾਕਿਸਤਾਨ ਨੇ ਅਜਿਹਾ ਆਪਣੇ ਹੀ ਦੇਸ਼ ਵਿੱਚ ਹੋ ਰਹੇ ਮਾੜੇ ਕੰਮਾਂ ਨੂੰ ਲੁਕਾਉਣ ਅਤੇ ਭਾਰਤ ਵਿਰੁੱਧ ਕਾਰਵਾਈ ਨੂੰ ਜਾਇਜ਼ ਠਹਿਰਾਉਣ ਲਈ ਕੀਤਾ ਹੈ। ਭਾਰਤੀ ਡਿਪਲੋਮੈਟ ਨੇ ਭਾਰਤ ‘ਤੇ ਝੂਠੇ ਦੋਸ਼ ਲਾਉਣ ਤੋਂ ਪਹਿਲਾਂ ਪਾਕਿਸਤਾਨ ਨੂੰ ਉਸ ਦੀਆਂ ਕਾਰਵਾਈਆਂ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਜੰਮੂ-ਕਸ਼ਮੀਰ ‘ਤੇ ਦਾਅਵਾ ਕਰਨ ਦੀ ਬਜਾਏ ਇਸਲਾਮਾਬਾਦ ਤੋਂ ‘ਸਰਹੱਦ ਪਾਰ ਅੱਤਵਾਦ’ ਨੂੰ ਰੋਕਣਾ ਚਾਹੀਦਾ ਹੈ। ਵਿਨੀਟੋ ਨੇ ਪਾਕਿਸਤਾਨ ਵਿੱਚ ਹਿੰਦੂ, ਸਿੱਖ ਅਤੇ ਈਸਾਈ ਪਰਿਵਾਰਾਂ ਦੀਆਂ ਧੀਆਂ ਦੇ ਜ਼ਬਰਦਸਤੀ ਅਗਵਾਹ, ਵਿਆਹ ਅਤੇ ਧਰਮ ਪਰਿਵਰਤਨ ਦੀਆਂ ਤਾਜ਼ਾ ਘਟਨਾਵਾਂ ਦਾ ਵੀ ਜ਼ਿਕਰ ਕੀਤਾ।

ਨਵਾਜ਼ ਸ਼ਰੀਫ ਨੇ ਕਿਹਾ ਕਿ ਅਸੀਂ ਭਾਰਤ ਸਣੇ ਆਪਣੇ ਸਾਰੇ ਗੁਆਂਢੀਆਂ ਨਾਲ ਸ਼ਾਂਤੀ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਇਹ ਸਹੀ ਸਮਾਂ ਹੈ ਜਦੋਂ ਭਾਰਤ ਨੂੰ ਇਸ ਸੰਦੇਸ਼ ਨੂੰ ਸਪੱਸ਼ਟ ਰੂਪ ਨਾਲ ਸਮਝਣਾ ਚਾਹੀਦਾ ਹੈ ਕਿ ਦੋਵੇਂ ਦੇਸ਼ ਹਥਿਆਰਾਂ ਨਾਲ ਲੈਸ ਹਨ। ਜੰਗ ਕੋਈ ਵਿਕਲਪ ਨਹੀਂ ਹੈ। ਸਿਰਫ ਸ਼ਾਂਤਮਈ ਗੱਲਬਾਤ ਹੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰ ਸਕਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੂਰੀ ਦੁਨੀਆਂ ਹੋਰ ਸ਼ਾਂਤਮਈ ਬਣ ਸਕੇ।’

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment