ਸਿਡਨੀ: ਭਾਰਤ ਤੇ ਆਸਟ੍ਰੇਲੀਆ ਦੇ ਵਿਚ ਚਲ ਰਹੀ ਟੈਸਟ ਸੀਰੀਜ਼ ਦਾ ਚੌਥਾ ਅਤੇ ਅਖੀਰਲਾ ਟੈਸਟ ਮੈਚ ਵੀਰਵਾਰ ਨੂੰ ਸਿਡਨੀ ਕ੍ਰਿਕਟ ਗ੍ਰਾਉਂਡ ‘ਚ ਖੇਡਿਆ ਜਾਵੇਗਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬੀਸੀਸੀਆਈ ਨੇ ਭਾਰਤੀ ਟੀਮ ਦੇ 13 ਖਿਡਾਰੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ‘ਚ ਰਵੀਚੰਦਰਨ ਅਸ਼ਵੀਨ ਫੀਟਨੇਸ ਟੈਸਟ ‘ਚ ਫੇਲ੍ਹ ਹੋ ਗਏ ਹਨ।
ਭਾਰਤ ਨੇ ਮੈਲਬਰਨ ਟੈਸਟ ਸੀਰੀਜ਼ ਜਿੱਤ ਕੇ ਭਾਰਤ ਨੂੰ 2-1 ਨਾਲ ਅੱਗੇ ਕੀਤਾ ਹੈ। ਹੁਣ ਟੀਮ ਇੰਡੀਆ ਦੇ ਸਾਹਮਣੇ ਆਸਟ੍ਰੇਲੀਆ ‘ਚ ਸੀਰੀਜ਼ ਜਿੱਤਣ ਦਾ ਪਹਿਲਾ ਮੌਕਾ ਹੈ। 13 ਮੈਂਬਰੀ ਟੀਮ ‘ਚ ਓਪਨਰ ਬੱਲੇਬਾਜ਼ ਦੇ ਤੌਰ ‘ਤੇ ਕੇਐਲ ਰਾਹੁਲ ਦਾ ਨਾਂਅ ਹੈ। ਤੇਜ਼ ਗੇਂਦਬਾਜ਼ ਈਸ਼ਾਂਤ ਸ਼ਰਮਾ ਵੀ ਭਾਰਤੀ ਸਕਵਾਰਡ ਤੋਂ ਬਾਹਰ ਹਨ ਜਦਕਿ ਉਮੇਸ਼ ਯਾਦਵ ਨੂੰ ਸ਼ਾਮਲ ਕੀਤਾ ਗਿਆਂ ਹੈ।
ਅਸ਼ਵੀਨ ਨੇ ਐਡੀਏਡ ‘ਚ ਖੇਡੇ ਗਏ ਟੇਸਟ ‘ਚ 6 ਵਿਕਟ ਲਏ ਸੀ। ਇਸ ਤੋਂ ਇਲਾਵਾ ਐਲਾਨ ਕੀਤੀ ਗਈ ਟੀਮ ‘ਚ ਵਿਰਾਟ ਕੋਹਲੀ (ਕਪਤਾਨ), ਅਜਿੰਕੀਆ ਰਹਾਣੇ (ਉੱਪ ਕਪਤਾਨ) ਕੇਐਲ ਰਾਹੁਲ, ਮਿਅੰਕ ਅਗ੍ਰਵਾਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਰਿਸ਼ੀਭ ਪੰਤ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਆਰ.ਅਸ਼ਵੀਨ, ਮੁਹਮੰਦ ਸ਼ੰਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ ਨੂੰ ਸ਼ਾਮਲ ਕੀਤਾ ਗਿਆ ਹੈ।