ਨਵੀਂ ਦਿੱਲੀ: ਅਫਗਾਨਿਸਤਾਨ ਵਿਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਪਿਛਲੇ ਤਿੰਨ ਮਹੀਨੇ ਤੋਂ ਉਥੇ ਫਸੇ ਹਿੰਦੂਆਂ ਅਤੇ ਸਿੱਖਾਂ ਵਿਚੋਂ 110 ਲੋਕਾਂ ਨੂੰ ਮੋਦੀ ਸਰਕਾਰ ਦੀ ਪਹਿਲਕਦਮੀ ਨਾਲ ਹਵਾਈ ਜਹਾਜ਼ ਲਈ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।
ਇਸ ਬਾਰੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਖੁਸ਼ੀ ਦੀ ਖਬਰ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਜੋ ਹਿੰਦੂ ਤੇ ਸਿੱਖ ਭਾਈਚਾਰੇ ਦੇ 110 ਲੋਕ ਅਫਗਾਨਿਸਤਾਨ ਵਿਚ ਫਸੇ ਹੋਏ ਸਨ, ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਦੇ ਨਾਲ 2 ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ 1 ਪਵਿੱਤਰ ਗੀਤਾ ਨੂੰ ਵੀ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ। ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
110 Sikhs & Hindus along with pious Swaroop of Sri Guru Granth Sahib Ji & Sri Bhagwad Gita arriving today at New Delhi by special flight
Their stay arrangements made at Gurdwara Rakabganj Sahib
Thanking @NarendraModi Ji & @AmitShah Ji fr huge support to Minorities in Afghanistan pic.twitter.com/SV7p03gv8W
— Manjinder Singh Sirsa (@mssirsa) December 10, 2021