ਅਫਗਾਨਿਸਤਾਨ ‘ਚ ਫਸੇ 110 ਹਿੰਦੂਆਂ ਤੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇਗਾ: ਸਿਰਸਾ 

TeamGlobalPunjab
1 Min Read

ਨਵੀਂ ਦਿੱਲੀ: ਅਫਗਾਨਿਸਤਾਨ ਵਿਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਪਿਛਲੇ ਤਿੰਨ ਮਹੀਨੇ ਤੋਂ ਉਥੇ ਫਸੇ ਹਿੰਦੂਆਂ ਅਤੇ ਸਿੱਖਾਂ ਵਿਚੋਂ 110 ਲੋਕਾਂ ਨੂੰ ਮੋਦੀ ਸਰਕਾਰ ਦੀ ਪਹਿਲਕਦਮੀ  ਨਾਲ ਹਵਾਈ ਜਹਾਜ਼ ਲਈ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।

ਇਸ ਬਾਰੇ  ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਖੁਸ਼ੀ ਦੀ ਖਬਰ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਜੋ ਹਿੰਦੂ ਤੇ ਸਿੱਖ ਭਾਈਚਾਰੇ ਦੇ 110 ਲੋਕ ਅਫਗਾਨਿਸਤਾਨ ਵਿਚ ਫਸੇ ਹੋਏ ਸਨ, ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਦੇ ਨਾਲ 2 ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ  1 ਪਵਿੱਤਰ ਗੀਤਾ ਨੂੰ ਵੀ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ। ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

- Advertisement -

Share this Article
Leave a comment