ਅਫਗਾਨਿਸਤਾਨ ‘ਚ ਫਸੇ ਹਰ ਭਾਰਤੀ ਨੂੰ ਸੁਰੱਖਿਅਤ ਵਾਪਸ ਲੈ ਕੇ ਆਵੇਗੀ ਭਾਰਤ ਸਰਕਾਰ

TeamGlobalPunjab
1 Min Read

ਨਵੀਂ ਦਿੱਲੀ : ਕਾਬੁਲ ਹਵਾਈ ਅੱਡੇ ’ਤੇ ਫਸੇ ਭਾਰਤੀਆਂ ਨੂੰ ਤਾਲਿਬਾਨ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਉਥੋਂ ਵਾਪਸ ਲਿਆਇਆ ਜਾਵੇਗਾ।

ਇਸ ਤੋਂ ਇਲਾਵਾ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਹਵਾਈ ਅੱਡੇ ਨੇੜ੍ਹੇ ਹੀ ਉਡੀਕ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਤਾਲਿਬਾਨ ਨੇ ਹਿਰਾਸਤ ਵਿੱਚ ਲਏ 200 ਤੋਂ ਵੱਧ ਲੋਕਾਂ ਨੂੰ ਰਿਹਾਅ ਕਰ ਦਿੱਤਾ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਸੀ ਤੇ ਇਨ੍ਹਾਂ ਵਿੱਚ ਕੁਝ ਅਫ਼ਗ਼ਾਨ ਸਿੱਖ ਤੇ ਹਿੰਦੂ ਵੀ ਸ਼ਾਮਲ ਸਨ।

ਜਾਣਕਾਰੀ ਅਨੁਸਾਰ ਜਿਵੇਂ ਹੀ ਇਹ ਲੋਕ ਕਾਬੁਲ ਹਵਾਈ ਅੱਡੇ ’ਤੇ ਪੁੱਜੇ ਤਾਂ ਤਾਲਿਬਾਨੀ ਲੜਾਕਿਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਜਿੱਥੇ ਸਥਾਨਕ ਪੁਲੀਸ ਸਟੇਸ਼ਨ ਲਿਜਾਇਆ ਗਿਆ, ਉਥੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਵਾਪਸ ਮੋੜ ਦਿੱਤਾ ਗਿਆ।

Share this Article
Leave a comment