ਰਾਜਸਥਾਨ ‘ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹੋਇਆ ਕਰੈਸ਼

Global Team
2 Min Read

ਨਿਊਜ਼ ਡੈਸਕ: ਰਾਜਸਥਾਨ ਦੇ ਜੈਸਲਮੇਰ ‘ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸਲਮੇਰ ਦੇ ਪੀਥਲਾ-ਜਾਜਿਯਾ ਪਿੰਡ ਵਿੱਚ ਰਿਮੋਟਲੀ ਕੰਟਰੋਲਡ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪਿੰਡ ਵਾਲਿਆਂ ਦੀ ਸੂਚਨਾ ‘ਤੇ ਹਵਾਈ ਫੌਜ ਦੇ ਅਧਿਕਾਰੀ ਤੇ ਪੁਲਿਸ ਮੌਕੇ ‘ਤੇ ਪਹੁੰਚੀ। ਜਾਣਕਾਰੀ ਮੁਤਾਬਕ ਇਹ ਜਹਾਜ਼ ਅਸਮਾਨ ਵਿੱਚ ਜਾਸੂਸੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦਾ ਕੰਮ ਕਰਦਾ ਸੀ।

ਮੁੱਢਲੀ ਜਾਣਕਾਰੀ ਦੇ ਅਨੁਸਾਰ ਵੀਰਵਾਰ ਸੇਵੇਰੇ ਹਵਾਈ ਫੌਜ ਦੇ ਰਿਮੋਟਲੀ ਕੰਟਰੋਲਡ ਜਹਾਜ਼ ਨੇ ਸਰਹੱਦੀ ਇਲਾਕੇ ਦੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਉਡਾਣ ਭਰੀ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸਦੇ ਬਾਅਦ ਅਚਾਨਕ ਇਹ ਜਹਾਜ਼ ਤਕਨੀਕੀ ਖਰਾਬੀ ਕਾਰਨ ਕ੍ਰੈਸ਼ ਹੋ ਗਿਆ ਤੇ ਆਬਾਦੀ ਖੇਤਰ ਤੋਂ ਦੂਰ ਰੇਤੀਲੇ ਇਲਾਕੇ ਵਿੱਚ ਡਿੱਗ ਗਿਆ। ਹਾਲਾਂਕਿ ਜਹਾਜ਼ ਦੇ ਕ੍ਰੈਸ਼ ਹੋਣ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਵਾਈ ਫੌਜ ਦੇ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਹਾਜ਼ ਦੇ ਮਲਬੇ ਦਾ ਜਾਇਜ਼ਾ ਲਿਆ। ਇਸ ਘਟਨਾ ਦੀ ਸੂਚਨਾ ਪੂਰੇ ਇਲਾਕੇ ਵਿੱਚ ਤੇਜ਼ੀ ਨਾਲ ਫੈਲ ਗਈ। ਜਿਸ ਤੋਂ ਬਾਅਦ ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਬਚਾਅ ਤੇ ਰਾਹਤ ਸਬੰਧੀ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਇਸ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਹਾਲੇ ਤੱਕ ਨਹੀਂ ਹੋਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment