ਭਾਰਤੀ ਹਵਾਈ ਫੋਜ ‘ਚ ਅਗਨੀਵੀਰ ਸਕੀਮ ਤਹਿਤ 6 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ

Global Team
2 Min Read

ਨਵਾਂਸ਼ਹਿਰ: ਜ਼ਿਲ੍ਹੇ ਦੇ ਬੇਰੋਜਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਰੋਜਗਾਰ/ਸਵੈ-ਰੋਜਗਾਰ/ਹੁਨਰ ਸਿਖਲਾਈ ਰਾਹੀਂ ਹੁਨਰਮੰਦ ਬਣਾਉਣ, ਸਵੈ ਧੰਦੇ ਸਥਾਪਿਤ ਕਰਨ ਅਤੇ ਰੋਜ਼ਗਾਰ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਡੀ.ਬੀ.ਈ.ਈ. ਰਾਜੀਵ ਵਰਮਾ ਦੀ ਯੋਗ ਰਹਿਨੁਮਾਈ ਹੇਠ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ ਭਾਰਤੀ ਹਵਾਈ ਫੋਜ ਵਿੱਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ 17 ਜਨਵਰੀ 2024 ਤੋਂ 6 ਫਰਵਰੀ 2024 ਤੱਕ ਪ੍ਰਾਰਥੀ ਆਨਲਾਈਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 2 ਜਨਵਰੀ 2004 ਅਤੇ 2 ਜੁਲਾਈ 2007 ਦੇ ਵਿਚਕਾਰ ਜਨਮ ਵਾਲੇ ਪ੍ਰਾਰਥੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਇਸ ਅਸਾਮੀ ਲਈ ਪ੍ਰਾਰਥੀ ਨੇ ਬਾਰਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ (ਮਕੈਨੀਕਲ/ ਇਲੈਕਟ੍ਰੀਕਲ/ ਇਲੈਕਟ੍ਰੋਨਿਕਸ/ ਅਟੋਮੋਬਾਈਲ/ ਕੰਪਿਊਟਰ ਸਾਇੰਸ/ ਇੰਸਟੂਕਮੈਂਟੇਸ਼ਨ ਤਕਨਾਲੋਜੀ/ ਆਈ.ਟੀ.) ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾ ਵਿੱਚ ਪ੍ਰਾਰਥੀ ਦੇ ਇਮਤਿਹਾਨਾਂ ਵਿੱਚੋਂ 50 ਪ੍ਰਤੀਸ਼ਤ ਐਗਰੀਗੇਟ ਨੰਬਰ ਅਤੇ ਅੰਗਰੇਜੀ ਵਿੱਚ ਵੀ 50ਪ੍ਰਤੀਸ਼ਤ ਨੰਬਰ ਹਾਸਿਲ ਕੀਤੇ ਹੋਣੇ ਚਾਹੀਦੇ ਹਨ। ਇਸ ਇਮਤਿਹਾਨ ਵਿੱਚ ਰਜਿਸਟਰ ਕਰਨ ਸਬੰਧੀ ਪੇਪਰ ਦੀ ਫੀਸ 550/– ਰੁਪਏ ਹੈ।ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਅਪਲਾਈ ਕਰਨ ਲਈ https://agnipathvayu.cdac.in ‘ਤੇ Login ਕੀਤਾ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 8872759915 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment