ਭਾਰਤੀ-ਅਮਰੀਕੀ ਡਾਕਟਰ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਲੈ ਕੇ ਕਹੀ ਵੱਡੀ ਗੱਲ

TeamGlobalPunjab
2 Min Read

 ਨਵੀਂ ਦਿੱਲੀ – ਬ੍ਰਿਟੇਨ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਇੱਕ ਵਾਰ ਫਿਰ ਤੋਂ ਦੁਨੀਆ ਚਿੰਤਤ ਹੋ ਗਈ ਹੈ।ਬ੍ਰਿਟੇਨ ਨੇ ਤਾਂ ਸਖ਼ਤ ਪ੍ਰਬੰਧ ਕੀਤੇ ਹੋਏ ਨੇ,ਉੱਥੇ ਹੀ ਹੋਰਨਾਂ ਦੇਸ਼ਾਂ ਨੇ ਬ੍ਰਿਟੇਨ ਤੋਂ ਆਉਣ ਜਾਣ ਵਾਲੀਆਂ ਸਾਰੀਆਂ ਹਵਾਈ ਉਡਾਣਾ ਤੇ ਰੋਕ ਲਾ ਦਿੱਤੀ ਹੈ।ਇਸ ਨਵੇਂ ਰੂਪ ਤੋਂ ਬਚਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦੇਈਏ ਭਾਰਤੀ-ਅਮਰੀਕੀ ਡਾਕਟਰ ਵਿਵੇਕ ਮੂਰਤੀ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਨਵਾ ਰੂਪ ਕਿੰਨਾ ਨੁਕਸਾਨਦਾਇਕ ਹੋ ਸਕਦਾ ਹੈ ਇਸ ਵਾਰੇ ਕੁਝ ਨਹੀਂ ਕਿਹਾ ਜਾ ਸਕਦਾ ਅਤੇ ਨਾ ਹੀ ਇਸਦੀ ਕੋਈ ਜਾਣਕਾਰੀ ਹੈ ਕਿ  ਕੋਰੋਨਾ ਵਾਇਰਸ ਦਾ ਟੀਕਾ ਇਸਤੇ ਕੋਈ ਅਸਰ ਕਰੇਗਾ ਵੀ ਜਾ ਨਹੀਂ।

ਜਾਣਕਾਰੀ ਦਿੰਦਿਆਂ ਡਾਕਟਰ ਵਿਵੇਕ ਮੂਰਤੀ ਨੇ ਦੱਸਿਆ ਕਿ ਇਹ ਵਾਇਰਸ ਦਾ ਨਵਾਂ ਰੂਪ ਪਹਿਲਾਂ ਨਾਲੋਂ ਜ਼ਿਆਦਾ ਜਲਦੀ ਫੈਲਦਾ ਹੈ।ਉਹਨਾਂ ਨੇ ਇਹ ਵੀ ਕਿਹਾ ਕਿ ਹੋ ਸਕਦਾ ਹੈ ਇਹ ਨਵਾਂ ਵਾਇਰਸ ਬ੍ਰਿਟੇਨ ਦੇ ਕਿਸੇ ਸੰਕਰਮਿਤ ਵਿਅਕਤੀ ਤੋਂ ਹੀ ਪੈਦਾ ਹੋਇਆ ਹੋਵੇ ਜਾਂ ਫਿਰ ਕਿਸੇ ਅਜਿਹੇ ਦੇਸ਼ ਤੋਂ ਆਇਆ ਹੋ ਸਕਦਾ ਹੈ ਜਿੱਥੇ ਕੋਰੋਨਾ ਵਾਇਰਸ ਦੇ ਬਦਲਦੇ  ਰੂਪ ਵਲ ਧਿਆਨ ਨਾ ਦਿੱਤਾ ਗਿਆ ਹੋਵੇ।

ਇਸਤੋਂ ਇਲਾਵਾ ਡਾਕਟਰ ਵਿਵੇਕ ਮੂਰਤੀ ਨੇ ਕਿਹਾ ਕਿ ਵਾਇਰਸ ਦੇ ਬਦਲਦੇ ਰੂਪ ਨਾਲ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕਰਨਾ ਅਤੇ ਨਾ ਹੀ ਇਹਨਾਂ ਨੂੰ ਛੱਡਣਾ ਹੈ।ਮਾਸਕ ਲਗਾਉਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਹੱਥ ਧੋਣਾ ਇਹਨਾਂ ਨਿਯਮਾਂ ਦੀ ਪਾਲਣਾ ਕਰਦੇ ਰਹਿਣਾ ਹੈ।

ਦੱਸ ਦੇਈਏ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਡਾਕਟਰ ਵਿਵੇਕ ਮੂਰਤੀ ਨੂੰ ਸਰਜਨ ਜਨਰਲ ਦੇ ਅਹੁਦੇ ਲਈ ਚੁਣਿਆ ਹੈ। ਡਾਕਟਰ ਵਿਵੇਕ ਮੂਰਤੀ ਭਾਰਤ ਕਰਨਾਟਕ ਦੇ ਰਹਿਣ ਵਾਲੇ ਹਨ।

Share This Article
Leave a Comment