ਨਵੀਂ ਦਿੱਲੀ : ਭਾਰਤੀ-ਅਮਰੀਕੀ ਪੱਤਰਕਾਰ ਬ੍ਰਹਮ ਕਾਂਚੀਬੋਟਲਾ (Brahm Kanchibotla) ਦਾ ਬੀਤੇ ਸੋਮਵਾਰ ਨਿਊਯਾਰਕ ਦੇ ਇੱਕ ਹਸਪਤਾਲ ‘ਚ ਕੋਰੋਨਾ ਨਾਲ ਦੇਹਾਂਤ ਹੋ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ-ਅਮਰੀਕੀ ਪੱਤਰਕਾਰ ਬ੍ਰਹਮ ਕਾਂਚੀਬੋਟਲਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪੀਐੱਮ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਬ੍ਰਹਮਾ ਕਾਂਚੀਬੋਟਲਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਲਿਖਿਆ, ਭਾਰਤੀ-ਅਮਰੀਕੀ ਪੱਤਰਕਾਰ ਬ੍ਰਹਮ ਕਾਂਚੀਬੋਟਲਾ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ। ਉਨ੍ਹਾਂ ਨੂੰ, ਉਨ੍ਹਾਂ ਦੇ ਚੰਗੇ ਕੰਮ, ਭਾਰਤ ਅਤੇ ਅਮਰੀਕਾ ਨੂੰ ਨੇੜੇ ਲਿਆਉਣ ਦੀਆਂ ਕੋਸ਼ਿਸ਼ਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਦਿਲਾਸਾ। ਓਮ ਸ਼ਾਂਤੀ।
Deeply anguished by the passing away of Indian-American journalist Mr. Brahm Kanchibotla. He will be remembered for his fine work and efforts to bring India and USA closer. Condolences to his family and friends. Om Shanti. https://t.co/LXF8TOl4PZ
— Narendra Modi (@narendramodi) April 8, 2020
ਦੱਸ ਦਈਏ ਕਿ ਭਾਰਤੀ-ਅਮਰੀਕੀ ਪੱਤਰਕਾਰ ਬ੍ਰਹਮਾ ਕਾਂਚੀਬੋਟਲਾ ‘ਚ 23 ਮਾਰਚ ਨੂੰ ਕੋਰੋਨਾ ਦੇ ਲੱਛਣ ਮਿਲੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਤੇ 31 ਮਾਰਚ ਤੋਂ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਜਾ ਰਿਹਾ ਸੀ। ਜਿੱਥੇ ਸੋਮਵਾਰ ਸਵੇਰੇ ਨਿਊਯਾਰਕ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਸੁਦਾਮਾ ਕਾਂਚੀਬੋਟਲਾ ਵੱਲੋਂ ਦਿੱਤੀ ਗਈ ਸੀ।
ਬ੍ਰਹਮ ਕਾਂਚੀਬੋਟਲਾ ਨੇ ਭਾਰਤੀ ਸਮਾਚਾਰ ਏਜੰਸੀ ਯੂਨਾਈਟਿਡ ਨਿਊਜ਼ ਆਫ ਇੰਡੀਆ ‘ਚ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਹੁਣ ਤੱਕ ਕੋਰੋਨਾ ਮਹਾਮਾਰੀ ਨਾਲ 11 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 4 ਲੱਖ ਦੇ ਕਰੀਬ ਲੋਕ ਇਸ ਵਾਇਰਸ ਵਿਰੁੱਧ ਆਪਣੀ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਅਮਰੀਕਾ ਦਾ ਨਿਊਯਾਰਕ ਸ਼ਹਿਰ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਨਿਊਯਾਰਕ ਵਿੱਚ ਕੋਰੋਨਾ ਨਾਲ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।