ਅਟਾਰੀ ਵਾਹਘਾ ਸਰਹੱਦ ‘ਤੇ ਭਾਰਤੀ ਅਤੇ ਪਾਕਿਸਤਾਨੀ ਫੌਜੀਆਂ ਨੇ ਮਠਿਆਈਆਂ ਦਾ ਕੀਤੀ ਆਦਾਨ-ਪ੍ਰਦਾਨ

TeamGlobalPunjab
2 Min Read

ਅਟਾਰੀ- ਭਾਰਤ ਦੇ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਅਟਾਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਪਾਕਿਸਤਾਨ ਰੇਂਜਰਾਂ ਦੇ ਵੱਲੋਂ ਬੀ.ਐਸ.ਐਫ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਬੀਐਸਐਫ ਵੱਲੋਂ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਮਠਿਆਈਆਂ ਦੇ ਪੈਕੇਟ ਦਿੱਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਮਹੱਤਵਪੂਰਨ ਮੌਕਿਆਂ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੇ ਹਨ ਅਤੇ ਸ਼ੁਭਕਾਮਨਾਵਾਂ ਦਿੰਦੇ ਹਨ। ਕੁਝ ਮੌਕਿਆਂ ਨੂੰ ਛੱਡ ਕੇ, ਅਟਾਰੀ-ਵਾਹਘਾ ਸਰਹੱਦ ਸਮੇਤ ਹੋਰ ਚੌਕੀਆਂ ‘ਤੇ ਸਾਲਾਂ ਤੋਂ ਇਸ ਪਰੰਪਰਾ ਦਾ ਪਾਲਣ ਕੀਤਾ ਜਾ ਰਿਹਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਅਤੇ ਪਾਕਿਸਤਾਨ ਵਾਲੇ ਪਾਸੇ ਤੋਂ ਅੱਤਵਾਦੀ ਘਟਨਾਵਾਂ ਅਤੇ ਭੜਕਾਊ ਕਾਰਵਾਈਆਂ ਕਾਰਨ ਇਹ ਪਰੰਪਰਾ ਕਈ ਵਾਰ ਠੱਪ ਹੋ ਚੁੱਕੀ ਹੈ।

                                                

ਇਸ ਦੇ ਨਾਲ ਹੀ ਅਟਾਰੀ ਵਾਹਘਾ ਬਾਰਡਰ ‘ਤੇ ਵੀ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ ਸ਼ਾਮ ਨੂੰ ਸਪੈਸ਼ਲ ਬਿਟਿੰਗ ਰੀਟਰੀਟ ਸੈਰੇਮਨੀ ਹੋਵੇਗੀ। ਦੱਸ ਦੇਈਏ ਕਿ ਅਟਾਰੀ-ਵਾਹਘਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ ਤਰਫੋਂ ਹਰ ਸ਼ਾਮ ਰਿਟਰੀਟ ਸੈਰੇਮਨੀ ਕੀਤੀ ਜਾਂਦੀ ਹੈ। ਇਸ ਦੌਰਾਨ ਪਾਕਿਸਤਾਨ ਰੇਂਜਰਸ ਵੀ ਆਪਣੀ ਸਰਹੱਦ ‘ਤੇ ਇਸ ਵਿਚ ਹਿੱਸਾ ਲੈਂਦੇ ਹਨ।

ਇਸ ਵਿੱਚ ਜਵਾਨਾਂ ਦੀ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ। ਰੀਟਰੀਟ ਸੈਰੇਮਨੀ ਦੇਖਣ ਲਈ ਦੇਸ਼ ਭਰ ਤੋਂ ਲੋਕ ਅਟਾਰੀ ਵਾਹਘਾ ਬਾਰਡਰ ‘ਤੇ ਪਹੁੰਚਦੇ ਹਨ ਅਤੇ ਸੈਲਾਨੀਆਂ ਦੀਆਂ ਗੈਲਰੀਆਂ ਤੋਂ ਇਸ ਦਾ ਆਨੰਦ ਲੈਣਦੇ ਹਨ। ਇਸ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗਿਆ ਹੋਇਆ ਹੁੰਦਾ ਹੈ। ਦਰਸ਼ਕ ਵੀ ਆਪਣੇ ਜੋਸ਼ ਨੂੰ ਰੋਕ ਨਹੀਂ ਸਕੇ ਅਤੇ ਪੂਰਾ ਮਾਹੌਲ ਭਾਰਤ ਮਾਤਾ ਦੀ ਜੈ ਅਤੇ ਜੈ ਹਿੰਦ ਵਰਗੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਦੀ ਗੂੰਜ ਪਾਕਿਸਤਾਨ ਦੀ ਸਰਹੱਦ ’ਤੇ ਦੂਰ-ਦੂਰ ਤੱਕ ਸੁਣਾਈ ਦਿੰਦੀ ਹੈ।

Share This Article
Leave a Comment