ਨਵੀ ਦਿੱਲੀ : ਭਾਰਤੀ ਫੌਜ ਨੇ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਸੰਬੰਧੀ ਆਪਣੇ ਸੈਨਿਕਾਂ ਅਤੇ ਅਧਿਕਾਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਯਮਾਂ ਦਾ ਉਦੇਸ਼ ਡਿਜੀਟਲ ਦੁਨੀਆ ਵਿੱਚ ਸੁਰੱਖਿਆ ਬਣਾਈ ਰੱਖਣਾ ਅਤੇ ਦੁਸ਼ਮਣ ਦੇਸ਼ਾਂ ਤੋਂ ਜਾਸੂਸੀ ਗਤੀਵਿਧੀਆਂ ਨੂੰ ਰੋਕਣਾ ਹੈ। ਭਾਰਤੀ ਫੌਜ ਨੇ ਆਪਣੀ ਸੋਸ਼ਲ ਮੀਡੀਆ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਨਾਲ ਹੁਣ ਸੈਨਿਕਾਂ ਨੂੰ ਇੰਸਟਾਗ੍ਰਾਮ ਦੀ ਵਰਤੋਂ ਕਰਨ ਦੀ ਇਜਾਜ਼ਤ ਮਿਲ ਗਈ ਹੈ, ਪਰ ਸਿਰਫ਼ ਵਿਊ-ਓਨਲੀ ਮੋਡ ਵਿੱਚ।
ਭਾਰਤੀ ਫੌਜ ਦੇ ਜਵਾਨਾਂ ਨੂੰ ਇੰਸਟਾਗ੍ਰਾਮ ਦੀ ਵਰਤੋਂ ਕਰਨ ਦੀ ਆਗਿਆ ਦੇਣ ਪਿੱਛੇ ਕਾਰਨ ਉਨ੍ਹਾਂ ਦੀ ਜਾਗਰੂਕਤਾ ਵਧਾਉਣਾ ਅਤੇ ਸਮੱਗਰੀ ਦੇਖ ਕੇ ਅਤੇ ਨਿਗਰਾਨੀ ਕਰਕੇ ਜਾਣਕਾਰੀ ਇਕੱਠੀ ਕਰਨਾ ਹੈ। ਇਸ ਦੇ ਨਾਲ ਹੀ ਫੌਜ ਲਈ ਇਸਦਾ ਇੱਕ ਫਾਇਦਾ ਇਹ ਵੀ ਹੋਵੇਗਾ ਕਿ ਸਿਪਾਹੀ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਫਰਜ਼ੀ ਅਤੇ ਗੁੰਮਰਾਹਕੁੰਨ ਪੋਸਟਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰ ਸਕਣਗੇ।
ਨਵੀਂ ਨੀਤੀ ਵਿੱਚ ਕਿਹਾ ਗਿਆ ਹੈ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਸਿਰਫ਼ ਜਾਣਕਾਰੀ ਦੇਖਣ ਜਾਂ ਪ੍ਰਾਪਤ ਕਰਨ ਲਈ ਕੀਤੀ ਜਾ ਸਕਦੀ ਹੈ – ਪਰ ਆਪਣੇ ਵਿਚਾਰ, ਫੋਟੋਆਂ ਜਾਂ ਵੀਡੀਓ ਪੋਸਟ ਕਰਨ ਲਈ ਨਹੀਂ। ਇੰਸਟਾਗ੍ਰਾਮ, ਐਕਸ (ਟਵਿੱਟਰ), ਯੂਟਿਊਬ, ਅਤੇ ਸਿਰਫ਼ ਜਾਣਕਾਰੀ ਦੇਖਣ, ਖ਼ਬਰਾਂ ਪੜ੍ਹਨ ਜਾਂ ਨਿਗਰਾਨੀ ਕੀਤੀ ਜਾ ਸਕਦੀ ਹੈ ਪਰ ਟਿੱਪਣੀ ਕਰਨਾ, ਵਿਚਾਰ ਪ੍ਰਗਟ ਕਰਨਾ, ਫੋਟੋਆਂ ਅਤੇ ਵੀਡੀਓ ਅਪਲੋਡ ਕਰਨਾ, ਜਾਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਚੀਜ਼ ਪੋਸਟ ਕਰਨਾ ਸਖ਼ਤੀ ਨਾਲ ਵਰਜਿਤ ਹੈ।
ਰੱਖਿਆ ਮਾਹਿਰਾਂ ਅਨੁਸਾਰ, ਦੁਸ਼ਮਣ ਦੇਸ਼ ਸੋਸ਼ਲ ਮੀਡੀਆ ਰਾਹੀਂ ਹਨੀ ਟ੍ਰੈਪ ਜਾਂ ਜਾਸੂਸੀ (ਡਾਟਾ ਚੋਰੀ) ਕਰਨ ਦੀ ਕੋਸ਼ਿਸ਼ ਕਰਦੇ ਹਨ। ਸੋਸ਼ਲ ਮੀਡੀਆ ਰਹੀ ਕਿਸੇ ਜਵਾਨ ਦੇ ਸਥਾਨ, ਪੋਸਟਿੰਗ ਅਤੇ ਯੂਨਿਟ ਬਾਰੇ ਜਾਣਕਾਰੀ ਲੀਕ ਹੋਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ ਜਿਸ ਨਾਲ ਗਲਤ ਜਾਂ ਅਣਜਾਣੇ ਵਿੱਚ ਜਾਣਕਾਰੀ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

