ਮੈਲਬੌਰਨ: ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਜਨਰਲ ‘ਤੇ ਇਕ ਵਾਰ ਫਿਰ ਹਮਲਾ ਹੋਇਆ ਹੈ। ਹਮਲਾਵਰਾਂ ਨੇ ਭਾਰਤੀ ਕੂਟਨੀਤਕ ਕੰਪਲੈਕਸ ਦੇ ਮੁੱਖ ਦਰਵਾਜ਼ੇ ‘ਤੇ ਪੇਂਟ ਕਰਕੇ ਨੁਕਸਾਨ ਪਹੁੰਚਾਇਆ। ਰਿਪੋਰਟਾਂ ਮੁਤਾਬਕ ਇਹ ਵਾਕਿਆ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਦਰਮਿਆਨ ਵਾਪਰਿਆ।
ਵਿਕਟੋਰੀਆ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਹਮਲੇ ਦੀ ਸੂਚਨਾ ਮਿਲਣ ‘ਤੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਇਥੇ ਵਸਦੇ ਭਾਰਤੀ ਭਾਈਚਾਰੇ ਨੇ ਹਮਲੇ ਉੱਤੇ ਗੰਭੀਰ ਚਿੰਤਾ ਜਤਾਈ ਹੈ ਅਤੇ ਕਿਹਾ ਕਿ ਆਸਟ੍ਰੇਲੀਆ ਵਿੱਚ ਭਾਰਤ ਪ੍ਰਤੀ ਵਧ ਰਹੀ ਨਫ਼ਰਤ ਦੁਖਦਾਈ ਹੈ।
ਵਿਕਟੋਰੀਆ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ 10 ਤੋਂ 11 ਅਪ੍ਰੈਲ ਦੀ ਰਾਤ ਦੌਰਾਨ ਇਮਾਰਤ ਦੇ ਦਰਵਾਜ਼ੇ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਨਾਅਰੇ ਲਿਖੇ ਗਏ। ਮਾਮਾਲੇ ਦੀ ਜਾਂਚ ਹਾਲੇ ਵੀ ਚੱਲ ਰਹੀ ਹੈ।
ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਮਾਮਲਾ ਆਸਟ੍ਰੇਲੀਆਈ ਅਧਿਕਾਰੀਆਂ ਸਾਹਮਣੇ ਰੱਖਿਆ। ਇਹ ਹਮਲਾ ਇੱਕ ਐਸੇ ਸਮੇਂ ਵਿੱਚ ਹੋਇਆ ਹੈ ਜਦੋਂ ਆਸਟ੍ਰੇਲੀਆ ਵਿੱਚ ਵੱਖਵਾਦੀ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਬ੍ਰਿਸਬੇਨ ਵਿੱਚ ਵੀ ਭਾਰਤੀ ਕੌਂਸਲੇਟ ‘ਤੇ ਵੱਖਵਾਦੀਆਂ ਵੱਲੋਂ ਹਮਲਾ ਹੋ ਚੁੱਕਾ ਹੈ, ਜਿੱਥੇ ਝੰਡੇ ਵੀ ਲਹਿਰਾਏ ਗਏ ਸਨ।
ਕੈਨੇਡਾ ਵਿੱਚ ਵੀ ਭਾਰਤ ਖਿਲਾਫ ਅਜਿਹੀਆਂ ਵੱਖਵਾਦੀ ਕਾਰਵਾਈਆਂ ਦੇਖਣ ਨੂੰ ਮਿਲੀਆਂ ਹਨ। ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ, ਭਾਰਤ ਸਰਕਾਰ ਨੇ ਆਸਟ੍ਰੇਲੀਆ ਤੋਂ ਮੰਗ ਕੀਤੀ ਹੈ ਕਿ ਇਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਵੱਖਵਾਦੀ ਤੱਤਾਂ ਖਿਲਾਫ ਸਖ਼ਤ ਕਦਮ ਚੁੱਕੇ ਜਾਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।