ਮੁੰਬਈ : ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਦੇ ਖਤਰੇ ਕਾਰਨ ਟੀਮ ਇੰਡੀਆ ਦਾ ਦੱਖਣੀ ਅਫਰੀਕਾ ਦੌਰੇ ‘ਚ ਬਦਲਾਅ ਹੋ ਸਕਦਾ ਹੈ। ਸੂਤਰਾਂ ਮੁਤਾਬਕ ਬੋਰਡ ਇੱਕ ਹਫ਼ਤੇ ਲਈ ਦੌਰਾ ਮੁਲਤਵੀ ਕਰ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਭਾਰਤੀ ਟੀਮ ਵਲੋਂ ਅਫਰੀਕਾ ‘ਚ 3 ਟੈਸਟ, 3 ਵਨਡੇ ਅਤੇ 4 ਟੀ-20 ਮੈਚ ਖੇਡੇ ਜਾਣੇ ਹਨ। ਤੈਅ ਪ੍ਰੋਗਰਾਮ ਅਨੁਸਾਰ ਟੀਮ ਨੇ 9 ਦਸੰਬਰ ਨੂੰ ਦੱਖਣੀ ਅਫਰੀਕਾ ਲਈ ਰਵਾਨਾ ਹੋਣਾ ਹੈ।
ਫਿਲਹਾਲ ਕ੍ਰਿਕੇਟ ਬੋਰਡ ਨੇ ਟੀਮ ਦੀ ਅੰਤਿਮ ਚੋਣ ਨੂੰ ਵੀ ਹੋਲਡ ‘ਤੇ ਰੱਖ ਲਿਆ ਹੈ।
ਦੱਖਣੀ ਅਫਰੀਕਾ ‘ਚ ਕੋਰੋਨਾ ਇਨਫੈਕਸ਼ਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਇੱਥੇ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਦੁਨੀਆ ਦੇ 24 ਦੇਸ਼ਾਂ ਵਿੱਚ ਪਹੁੰਚ ਗਿਆ ਹੈ। ਕਈ ਦੇਸ਼ਾਂ ਨੇ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।