ਨਿਊਜ਼ ਡੈਸਕ: ਬੰਗਲਾਦੇਸ਼ ਇੱਕ ਵੱਡੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਵਿਚ ਭਾਰੀ ਹਿੰਸਾ ਅਤੇ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹਸੀਨਾ ਬੰਗਲਾਦੇਸ਼ ਛੱਡ ਕੇ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਭਾਰਤ ਤੋਂ ਲੰਡਨ ਲਈ ਰਵਾਨਾ ਹੋਵੇਗੀ। ਹਾਲਾਂਕਿ, ਬੰਗਲਾਦੇਸ਼ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਹਿੰਦੂ ਸਮਾਜ ਵੀ ਖ਼ਤਰੇ ਵਿੱਚ ਹੈ। ਜਾਣਕਾਰੀ ਮੁਤਾਬਕ ਬੰਗਲਾਦੇਸ਼ ‘ਚ ਹੁਣ ਤੱਕ ਚਾਰ ਹਿੰਦੂ ਮੰਦਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਬੇਕਾਬੂ ਭੀੜ ਵੱਲੋਂ ਇੱਕ ਭਾਰਤੀ ਸੱਭਿਆਚਾਰਕ ਕੇਂਦਰ ਦੀ ਭੰਨ-ਤੋੜ ਕੀਤੀ ਗਈ ਅਤੇ ਦੇਸ਼ ਭਰ ਵਿੱਚ ਚਾਰ ਹਿੰਦੂ ਮੰਦਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਹਾਲਾਂਕਿ ਇਹ ਨੁਕਸਾਨ ਮਾਮੂਲੀ ਦੱਸਿਆ ਜਾ ਰਿਹਾ ਹੈ। ਚਸ਼ਮਦੀਦਾਂ ਅਤੇ ਭਾਈਚਾਰੇ ਦੇ ਆਗੂਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਹਿੰਦੂ ਭਾਈਚਾਰੇ ਦੇ ਕੁਝ ਨੇਤਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ ਤੋਂ ਚਿੰਤਤ ਹਨ। ਚਸ਼ਮਦੀਦਾਂ ਦੇ ਅਨੁਸਾਰ, ਬੰਗਲਾਦੇਸ਼ ਦੀ ਰਾਜਧਾਨੀ ਦੇ ਧਨਮੰਡੀ ਖੇਤਰ ਵਿੱਚ ਸਥਿਤ ਇੰਦਰਾ ਗਾਂਧੀ ਕਲਚਰਲ ਸੈਂਟਰ (ਆਈਜੀਸੀਸੀ) ਅਤੇ ਬੰਗਬੰਧੂ ਮੈਮੋਰੀਅਲ ਮਿਊਜ਼ੀਅਮ ਨੂੰ ਸੋਮਵਾਰ ਨੂੰ ਬੇਕਾਬੂ ਭੀੜ ਨੇ ਨੁਕਸਾਨ ਪਹੁੰਚਾਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।