ਕਿਸਾਨਾਂ ਦੀ ਹਮਾਇਤ ‘ਚ ਅਮਰੀਕਾ ਵਸਦੇ ਪਰਵਾਸੀਆਂ ਨੇ ਸ਼ੁਰੂ ਕੀਤੀ ‘ਗੁਲਾਬ ਮੁਹਿੰਮ’

TeamGlobalPunjab
2 Min Read

ਵਾਸ਼ਿੰਗਟਨ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨ ਦੇ ਖ਼ਿਲਾਫ਼ ਅੰਦੋਲਨ ਕੀਤਾ ਜਾ ਰਿਹਾ ਹੈ। ਜਿਸ ਨੂੰ ਪੂਰੀ ਦੁਨੀਆਂ ‘ਚੋਂ ਸਮਰਥਨ ਮਿਲ ਰਿਹਾ ਹੈ। ਇਸੇ ਤਹਿਤ ਅਮਰੀਕਾ ਵਿੱਚ ਪਰਵਾਸੀ ਭਾਰਤੀਆਂ ਦੇ ਇਕ ਸੰਗਠਨ ਨੇ ਕਿਸਾਨਾਂ ਦੀ ਹਮਾਇਤ ਵਿੱਚ ਵੈਲੇਨਟਾਈਨ ਡੇਅ ਮੌਕੇ ‘ਗੁਲਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ।

‘ਦ ਗਲੋਬਲ ਇੰਡੀਅਨ ਪ੍ਰੋਗਰੈਸਿਵ ਡਾਇਸਪੋਰਾ’ ਯਾਨੀ ਜੀਆਈਪੀਡੀ ਨੇ ਗੁਲਾਬ ਮੁਹਿੰਮ ਤਹਿਤ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਖੇਤੀ ਕਾਨੂੰਨ ਨੂੰ ਲੈ ਕੇ ਪੋਸਟਾਂ ਪਾਈਆਂ ਜਾਣ। ਜਿਸ ਵਿੱਚ ਮੰਗ ਕੀਤੀ ਜਾਵੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਪੋਸਟ ਦੇ ਨਾਲ ਹੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਗੁਲਾਬ ਭੇਜੋ।

ਇਸ ਤੋਂ ਇਲਾਵਾ ਆਪਣੇ ਸ਼ਹਿਰਾਂ ਵਿੱਚ ਭਾਰਤੀ ਅੰਬੈਸੀ ਅਤੇ ਭਾਰਤੀ ਕੌਂਸਲੇਟ ਜਨਰਲ ਨੂੰ ਕਿਸਾਨਾਂ ਪ੍ਰਤੀ ਇਕਜੁਟਤਾ ਦਿਖਾਉਣ ਦੇ ਲਈ ਗੁਲਾਬ ਭੇਜੇ ਜਾਣ। ਇਸ ਦੌਰਾਨ ‘ਦ ਗਲੋਬਲ ਇੰਡੀਅਨ ਪ੍ਰੋਗਰੈਸਿਵ ਡਾਇਸਪੋਰਾ’ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਅਤੇ ਪੂਰੀ ਦੁਨੀਆਂ ਚ ਵਸਦੇ ਪਰਵਾਸੀ ਭਾਰਤੀਆਂ ਨੂੰ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਹੋਏ 82 ਦਿਨ ਹੋ ਚੁੱਕੇ ਹਨ। ਕਿਸਾਨ ਮੰਗ ਕਰ ਰਹੇ ਕਿ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਨ੍ਹਾਂ ਵਿੱਚ ਸਿਰਫ਼ ਸੋਧਾਂ ਕਰਨ ਲਈ ਹੀ ਤਿਆਰ ਹੈ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ।

Share this Article
Leave a comment