ਨਵੀ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਮਿਡਲ ਈਸਟ ਦਾ ਸੰਕਟ ਟਲ ਜਾਵੇਗਾ, ਈਰਾਨ ਅਤੇ ਅਮਰੀਕਾ ਗੱਲਬਾਤ ਰਾਹੀਂ ਕਿਸੇ ਹੱਲ ‘ਤੇ ਪਹੁੰਚ ਜਾਣਗੇ। ਪਰ ਇਸ ਦੌਰਾਨ ਭਾਰਤ ਨੇ ਈਰਾਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।
ਤੇਹਰਾਨ ਵਿੱਚ ਮੌਜੂਦ ਭਾਰਤੀ ਦੂਤਾਵਾਸ ਨੇ ਅੱਜ ਯਾਨੀ 8 ਅਪ੍ਰੈਲ ਨੂੰ ਇੱਕ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਹਾਲਾਤਾਂ ਨੂੰ ਦੇਖਦੇ ਹੋਏ ਉੱਥੇ ਮੌਜੂਦ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਇਹ ਸੂਚਨਾ 7 ਅਪ੍ਰੈਲ ਨੂੰ ਜਾਰੀ ਹੋਈ ਪਿਛਲੀ ਐਡਵਾਈਜ਼ਰੀ, ਜਿਸ ਵਿੱਚ ਲੋਕਾਂ ਨੂੰ ਚੌਕਸ ਅਤੇ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਗਈ ਸੀ, ਉਸੇ ਦਾ ਹੀ ਅਗਲਾ ਹਿੱਸਾ ਹੈ।
ਈਰਾਨ ਵਿੱਚ ਮੌਜੂਦ ਆਪਣੇ ਨਾਗਰਿਕਾਂ ਲਈ ਬੁੱਧਵਾਰ ਨੂੰ ਜਾਰੀ ਹੋਈ ਨਵੀਂ ਐਡਵਾਈਜ਼ਰੀ ਚ ਇਰਾਨ ‘ਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਜੰਗ ਪ੍ਰਭਾਵਿਤ ਦੇਸ਼ ਵਿੱਚੋਂ “ਜਲਦ ਤੋਂ ਜਲਦ ਨਿਕਲਣ” ਦੀ ਹਦਾਇਤ ਦਿੱਤੀ ਹੈ। ਦੂਤਾਵਾਸ ਨੇ ਕਿਹਾ ਹੈ ਕਿ ਭਾਰਤੀ ਨਾਗਰਿਕ ਦੂਤਾਵਾਸ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਵੱਲੋਂ ਦੱਸੇ ਗਏ ਸੁਰੱਖਿਅਤ ਰਸਤਿਆਂ ਰਾਹੀਂ ਹੀ ਈਰਾਨ ਤੋਂ ਬਾਹਰ ਨਿਕਲਣ। ਦੂਤਾਵਾਸ ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਬਿਨਾਂ ਸਲਾਹ ਲਏ ਕਿਸੇ ਵੀ ਅੰਤਰਰਾਸ਼ਟਰੀ ਸਰਹੱਦ ਵੱਲ ਜਾਣ ਦੀ ਕੋਸ਼ਿਸ਼ ਨਾ ਕਰੇ। ਕਿਸੇ ਵੀ ਸਰਹੱਦ ‘ਤੇ ਜਾਣ ਤੋਂ ਪਹਿਲਾਂ ਦੂਤਾਵਾਸ ਨਾਲ ਤਾਲਮੇਲ ਬਣਾਉਣਾ ਲਾਜ਼ਮੀ ਹੈ।
ਭਾਰਤੀ ਨਾਗਰਿਕਾਂ ਦੀ ਮਦਦ ਲਈ ਦੂਤਾਵਾਸ ਨੇ ਚਾਰ ਇਮਰਜੈਂਸੀ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਇਹ ਨੰਬਰ +989128109115, +989128109102, +989128109109 ਅਤੇ +989932179359 ਹਨ। ਇਸ ਤੋਂ ਇਲਾਵਾ ਲੋਕ ਆਪਣੀ ਸਮੱਸਿਆ ਜਾਂ ਜਾਣਕਾਰੀ ਲਈ cons.tehran@mea.gov.in ‘ਤੇ ਈਮੇਲ ਵੀ ਕਰ ਸਕਦੇ ਹਨ। ਈਰਾਨ ਵਿੱਚ ਹੋ ਰਹੇ ਨਵੇਂ ਬਦਲਾਅ ਅਤੇ ਸੁਰੱਖਿਆ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਚਾਹੁੰਦੀ ਹੈ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਆਪਣੇ ਵਤਨ ਵਾਪਸ ਪਰਤ ਆਉਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

