ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਕੂਲਭੂਸ਼ਣ ਜਾਧਵ ਨਾਲ ਕੀਤੀ ਮੁਲਾਕਾਤ

TeamGlobalPunjab
2 Min Read

ਪਾਕਿਸਤਾਨ ਦੀ ਜੇਲ੍ਹ ’ਚ ਬੰਦ ਭਾਰਤੀ ਨਾਗਰਿਕ ਕੂਲਭੂਸ਼ਣ ਜਾਧਵ ਨੂੰ ਲੈ ਕੇ ੳੱਜ ਵੱਡਾ ਦਿਨ ਹੈ। ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਅੱਜ ਕੂਲਭੂਸ਼ਣ ਜਾਧਵ ਨਾਲ ਮੁਲਾਕਾਤ ਕੀਤੀ। ਸਾਲ 2016 ‘ਚ ਪਾਕਿਸਤਾਨ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਅਜਿਹਾ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਜਾਧਵ ਨੂੰ ਕੌਂਸਲਰ ਐਕਸੈਸ ਮਿਲਿਆ ਹੈ। ਗੌਰਵ ਆਹਲੂਵਾਲੀਆ ਤੇ ਕੂਲਭੂਸ਼ਣ ਜਾਧਵ ਦੀ ਮੁਲਾਕਾਤ ਲਗਭਗ ਢਾਈ ਘੰਟੇ ਚੱਲੀ।

ਪਾਕਿਸਤਾਨ ਵੱਲੋਂ ਪਹਿਲਾਂ ਵੀ ਇਸ ਦੀ ਪੇਸ਼ਕਸ਼ ਦਿੱਤੀ ਗਈ ਸੀ ਪਰ ਇਸ ਵਿੱਚ ਉਸ ਨੇ ਕੁੱਝ ਸ਼ਰਤਾਂ ਜੋੜ੍ਹ ਦਿੱਤੀਆਂ ਸਨ ਜਿਸਦਾ ਭਾਰਤ ਨੇ ਵਿਰੋਧ ਕੀਤਾ ਸੀ। ਹੁਣ ਐਤਵਾਰ ਨੂੰ ਪਾਕਿਸਤਾਨ ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਨੇ ਇੱਕ ਵਾਰ ਫਿਰ ਕੌਂਸਲਰ ਐਕਸੈਸ ਦੀ ਜਾਣਕਾਰੀ ਦਿੱਤੀ।

ਹਾਲਾਂਕਿ, ਇਸ ਬੈਠਕ ਦੀ ਜਗ੍ਹਾ ਨੂੰ ਲੈ ਕੇ ਸ਼ੱਕ ਬਣਿਆ ਹੋਇਆ ਹੈ। ਪਹਿਲਾਂ ਇਹ ਦੱਸਿਆ ਜਾ ਰਿਹਾ ਸੀ ਕਿ ਇਹ ਬੈਠਕ ਪਾਕਿਸਤਾਨ ਦੇ ਵਿਦੇਸ਼ੀ ਮੰਤਰਾਲੇ ਵਿੱਚ ਹੋਵੇਗੀ ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਕੁਲਭੂਸ਼ਣ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਭਾਰਤ ਦੇ ਕਮਿਸ਼ਨਰ ਗੌਰਵ ਅਹਲੂਵਾਲੀਆ ਨੇ ਪਾਕਿਸਤਾਨ ਵਿਦੇਸ਼ੀ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਜ਼ਲ ਨਾਲ ਮੁਲਾਕਾਤ ਕੀਤੀ। ਉਥੇ ਹੀ ਦੂਜੇ ਪਾਸੇ ਪਾਕਿਸਤਾਨੀ ਵਿਦੇਸ਼ੀ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸ਼ਾਮ ਨੂੰ ਪ੍ਰੈੱਸ ਵਾਰਤਾ ਕਰਨਗੇ।

ਕੁਲਭੂਸ਼ਣ ਜਾਧਵ ਨੂੰ 2017 ‘ਚ ਪਾਕਿਸਤਾਨ ਦੀ ਇੱਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਪਰ ਭਾਰਤ ਨੇ ਇਸ ਦੇ ਖਿਲਾਫ ਅੰਤਰਰਾਸ਼ਟਰੀ ਅਦਾਲਤ ‘ਚ ਅਪੀਲ ਕੀਤੀ ਸੀ ਤੇ ਭਾਰਤ ਉੱਥੇ ਕੇਸ ਵੀ ਜਿੱਤ ਗਿਆ ਸੀ। ਹੁਣ ਲੰਬੀ ਲੜ੍ਹਾਈ ਤੋਂ ਬਾਅਦ ਪਾਕਿਸਤਾਨ ਕੁਲਭੂਸ਼ਣ ਜਾਧਵ ਨੂੰ ਅੰਤਰਰਾਸ਼ਟਰੀ ਨਿਯਮਾਂ ਦੇ ਤਹਿਤ ਕੌਂਸਲਰ ਐਕਸੈਸ ਦੇ ਰਿਹਾ ਹੈ।

ਪਾਕਿਸਤਾਨ ਸਰਕਾਰ ਦਾ ਦਾਅਵਾ ਹੈ ਕਿ ਜਾਧਵ ਨੂੰ ਮਾਰਚ 2016 ਦੌਰਾਨ ਪਾਕਿਸਤਾਨੀ ਸੂਬੇ ਬਲੋਚਿਸਤਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਜਾਧਵ ਨੂੰ ਇਰਾਨ ਦੀ ਬੰਦਰਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਾਕਾਤ ਦੇ ਹੋਰ ਵੇਰਵਿਆਂ ਦੀ ਉਡੀਕ ਹੈ।

- Advertisement -

Share this Article
Leave a comment