ਐੱਫਸੀਆਈ ਦੇ ਦਫ਼ਤਰਾਂ ਦੇ ਘਿਰਾਓ ਲਈ ਸੰਯੁਕਤ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਨੇ ਕੀਤੀਆ ਤਿਆਰੀਆਂ

TeamGlobalPunjab
1 Min Read

ਚੰਡੀਗੜ੍ਹ :-  ਐੱਫਸੀਆਈ ਦੇ ਦਫ਼ਤਰਾਂ ਦੇ ਘਿਰਾਓ ਕਰਨ ਦੇ ਸੰਯੁਕਤ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਨੇ ਤਿਆਰੀਆਂ ਕਰ ਲਈਆਂ ਹਨ। 15 ਜਿਲ੍ਹਿਆਂ ਦੀਆਂ ਕਿਸਾਨ ਕਮੇਟੀਆਂ ਦੇ ਫੈਸਲਿਆਂ ਮੁਤਾਬਕ ਕੁਲ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਹਾਜ਼ਰ ਅਧਿਕਾਰੀਆਂ ਨੂੰ ਕੇਂਦਰ  ‘ਚ  ਅਨਾਜ ਮੰਤਰੀ ਦੇ ਨਾਂ ਮੰਗ-ਪੱਤਰ ਸੌਂਪੇ ਜਾਣਗੇ।

ਦੱਸ ਦਈਏ ਪਰਿਵਾਰਾਂ ਸਮੇਤ ਸ਼ਾਮਲ ਹੋਣ ਵਾਲੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵੱਲੋਂ ਮੰਗ ਕੀਤੀ ਜਾਵੇਗੀ ਕਿ ਕਣਕ ਦੀ ਖ਼ਰੀਦ ਤੋਂ ਭੱਜਣ ਦੇ ਬਹਾਨਿਆਂ ਵਜੋਂ ਨਮੀ ਦੀ ਮਾਤਰਾ ਤੇ ਦਾਗੀ ਦਾਣਿਆਂ ਦੀ ਮਾਤਰਾ ਘਟਾਉਣ ਵਰਗੀਆਂ ਬੇਹੁਦਾ ਸ਼ਰਤਾਂ ਰੱਦ ਕੀਤੀਆਂ ਜਾਣ।

ਇਸਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਤਿਆਰੀ ਮੁਹਿੰਮ ਦੌਰਾਨ ਸਮੂਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੋਂ ਇਲਾਵਾ ਇਨ੍ਹਾਂ ਕਾਨੂੰਨਾਂ ਦੀ ਮਾਰ ਹੇਠ ਆਉਂਦੇ ਮੰਡੀ ਕਰਮਚਾਰੀਆਂ, ਪੱਲੇਦਾਰਾਂ, ਮੁਨੀਮਾਂ, ਆੜ੍ਹਤੀਆਂ, ਟ੍ਰਾਂਸਪੋਰਟਰਾਂ ਆਦਿ ਸਭਨਾਂ ਨੂੰ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਹੈ।

TAGGED: ,
Share this Article
Leave a comment