ਨਿਊਜ਼ ਡੈਸਕ: ਵਿਦੇਸ਼ੀ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਨੂੰ ਪਾਕਿਸਤਾਨ ਦੇ ਇਸਲਾਮਾਬਾਦ ਪਹੁੰਚੇ। ਉਹ ਇੱਥੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸੰਮੇਲਨ ਵਿੱਚ ਹਿੱਸਾ ਲੈਣਗੇ। 9 ਸਾਲਾਂ ਬਾਅਦ ਕਿਸੇ ਭਾਰਤੀ ਵਿਦੇਸ਼ ਮੰਤਰੀ ਦਾ ਪਾਕਿਸਤਾਨ ਦਾ ਇਹ ਪਹਿਲਾ ਦੌਰਾ ਹੈ। ਪਾਕਿਸਤਾਨ ਇਸ ਸਾਲ 15 ਅਤੇ 16 ਅਕਤੂਬਰ ਨੂੰ ਐਸਸੀਓ ਸੰਮੇਲਨ ਦਾ ਆਯੋਜਨ ਕਰ ਰਿਹਾ ਹੈ।
ਜੈਸ਼ੰਕਰ ਦੇ ਸਵਾਗਤ ਲਈ ਨੂਰ ਖਾਨ ਏਅਰਬੇਸ ‘ਤੇ ਕਈ ਪਾਕਿਸਤਾਨੀ ਅਧਿਕਾਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕਸ਼ਮੀਰ ਅਤੇ ਸਰਹੱਦ ਪਾਰ ਅੱਤਵਾਦ ਦੇ ਮੁੱਦਿਆਂ ਨੂੰ ਲੈ ਕੇ ਪਿਛਲੇ 9 ਸਾਲਾਂ ‘ਚ ਦੋਹਾਂ ਦੇਸ਼ਾਂ ਦੇ ਰਿਸ਼ਤੇ ਠੰਢੇ ਰਹੇ ਹਨ। ਅਜਿਹੇ ‘ਚ ਕਿਸੇ ਵੀ ਭਾਰਤੀ ਮੰਤਰੀ ਦਾ ਪਾਕਿਸਤਾਨ ਜਾਣਾ ਦੂਰ ਦੀ ਗੱਲ ਹੀ ਰਹਿ ਗਿਆ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਜਾਣ ਵਾਲੀ ਆਖਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਨ। ਉਹ ਦਸੰਬਰ 2015 ‘ਚ ਅਫਗਾਨਿਸਤਾਨ ‘ਤੇ ਇਕ ਸੰਮੇਲਨ ‘ਚ ਹਿੱਸਾ ਲੈਣ ਲਈ ਇਸਲਾਮਾਬਾਦ ਪਹੁੰਚੀ ਸੀ।
ਐਸਸੀਓ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਦੇਸ਼ ਮੰਤਰੀ ਸ ਜੈਸ਼ੰਕਰ ਦੇ ਪਾਕਿਸਤਾਨ ਪਹੁੰਚਣ ਤੋਂ ਘੰਟੇ ਪਹਿਲਾਂ, ਉਹਨਾ ਨੇ ਕਿਹਾ ਕਿ ਉਹ ਇਸ ਪ੍ਰਭਾਵਸ਼ਾਲੀ ਖੇਤਰੀ ਸਮੂਹ ਦੇ ਵੱਖ-ਵੱਖ ਤੰਤਰਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।
- Advertisement -
ਦੂਜੇ ਪਾਸੇ, ਵਿਦੇਸ਼ ਮੰਤਰਾਲੇ ਨੇ ਕਿਹਾ, “ਐਸਸੀਓ ਸੀਐਚਜੀ ਦੀ ਬੈਠਕ ਹਰ ਸਾਲ ਹੁੰਦੀ ਹੈ ਅਤੇ ਸੰਗਠਨ ਦੇ ਵਪਾਰ ਅਤੇ ਆਰਥਿਕ ਏਜੰਡੇ ‘ਤੇ ਕੇਂਦਰਿਤ ਹੁੰਦੀ ਹੈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਵਲੋਂ ਐਸਸੀਓ ਦੇ ਮੈਂਬਰ ਦੇਸ਼ਾਂ ਦੇ ਪ੍ਰਤੀਨਿਧਾਂ ਦਾ ਸਵਾਗਤ ਕਰਨ ਲਈ ਆਯੋਜਿਤ ਦਾਅਵਤ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
Landed in Islamabad to take part in SCO Council of Heads of Government Meeting. pic.twitter.com/PQ4IFPZtlp
— Dr. S. Jaishankar (@DrSJaishankar) October 15, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।