ਨਵੀਂ ਦਿੱਲੀ: ਪਰਾਲੀ ਸਾੜਨ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਜਿਸ ਦੌਰਾਨ ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਅਦਾਲਤ ‘ਚ ਦਾਅਵਾ ਕੀਤਾ ਕਿ ਉਹ ਪਰਾਲੀ ਸਾੜਨ ਅਤੇ ਪ੍ਰਦੂਸ਼ਣ ‘ਤੇ ਲਗਾਮ ਲਾਉਣ ਲਈ ਇੱਕ ਨਵਾਂ ਕਾਨੂੰਨ ਲੈ ਆ ਰਹੀ ਹੈ। ਜਿਸ ਨਾਲ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ ਨਵਾਂ ਕਾਨੂੰਨ ਤਿੰਨ ਤੋਂ ਚਾਰ ਦਿਨਾਂ ‘ਚ ਬਣਾ ਲਿਆ ਜਾਵੇਗਾ। ਜਿਸ ਨੂੰ ਸੁਪਰੀਮ ਕੋਰਟ ‘ਚ ਪਹਿਲਾਂ ਪੇਸ਼ ਕੀਤਾ ਜਾਵੇਗ।
ਇਹ ਜਾਣਕਾਰੀ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਨੇ ਦਿੱਤੀ। ਅੱਜ ਸੁਪਰੀਮ ਕੋਰਟ ‘ਚ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮੁੱਦੇ ‘ਤੇ ਸੁਣਵਾਈ ਹੋਈ ਸੀ। ਜਿਸ ਦੌਰਾਨ ਸਰਕਾਰ ਨੇ ਅਦਾਲਤ ‘ਚ ਆਪਣਾ ਪੱਖ ਰੱਖਿਆ ਹੈ।