ਵਾਸ਼ਿੰਗਟਨ: ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਏ 160 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਜਿਨ੍ਹਾਂ ‘ਚੋਂ 56 ਪੰਜਾਬ ਅਤੇ 76 ਹਰਿਆਣਾ ਨਾਲ ਸਬੰਧਤ ਹਨ। ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਇਸ ਬਾਰੇ ਭਾਰਤ ਸਰਕਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਭਾਰਤ ਸਰਕਾਰ ਵੱਲੋਂ ਅਮਰੀਕਾ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਸ਼ੁਰੂ ਕੀਤੀ ਮੁਹਿੰਮ ਦੌਰਾਨ ਇਨ੍ਹਾਂ 160 ਨਾਗਰਿਕਾ ਨੂੰ ਵੀ ਜਹਾਜ਼ ਵਿਚ ਬਿਠਾ ਦਿਤਾ ਜਾਵੇਗਾ। ਭਾਰਤ ਨਾਲ ਸਬੰਧਤ 160 ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਟੈਕਸਸ, ਐਰੀਜ਼ੋਨਾ, ਕੈਲੇਫ਼ੋਰਨੀਆ, ਨਿਊ ਯਾਰਕ ਅਤੇ ਵਾਸ਼ਿੰਗਟਨ ਦੇ ਇਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ਵਿਚ ਰੱਖਿਆ ਗਿਆ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸਬੰਧਤ ਇਕ ਅਧਿਕਾਰੀ ਨੇ ਦੱਸਿਆ ਕਿ ਭਾਵੇਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਗ਼ੈਰਕਾਨੂੰਨੀ ਪ੍ਰਵਾਸੀਆਂ ਲਿਆਉਣ ਦੀ ਕਿਰਿਆ ਵੰਦੇ ਮਾਤਰਮ ਮੁਹਿੰਮ ਵਿਚ ਸ਼ਾਮਲ ਨਹੀਂ ਸੀ ਪਰ ਅਮਰੀਕਾ ਸਰਕਾਰ ਦੇ ਗੁਜ਼ਾਰਿਸ਼ ਨੂੰ ਧਿਆਨ ਵਿਚ ਰਖਦਿਆਂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਨੂੰ ਭਾਰਤ ਪਹੁੰਚਣ ਤੇ 14 ਦਿਨਾਂ ਲਈ ਕੁਆਰੰਨਟੀਨ ਕੀਤਾ ਜਾਵੇਗਾ।