ਭਾਰਤੀ ਨੇ ਪਤਨੀ ਤੇ 2 ਬੱਚਿਆਂ ਦੀ ਜਾਨ ਲੈਣ ਤੋਂ ਬਾਅਦ ਖੁਦ ਮਾਰੀ 11ਵੀਂ ਮੰਜ਼ਿਲ ਤੋਂ ਛਾਲ

Prabhjot Kaur
2 Min Read

ਦੁਬਈ: ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਭਾਰਤੀ ਮੂਲ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ 2 ਬੱਚਿਆਂ ਦਾ ਕਤਲ ਕੀਤਾ ਤੇ ਫਿਰ ਬਾਅਦ ‘ਚ ਆਪਣੇ ਅਪਾਰਟਮੈਂਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਬੱਚਿਆਂ ਦੀ ਉਮਰ 4 ਅਤੇ 8 ਸਾਲ ਦੱਸੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਸ਼ਾਰਜਾਹ ਪੁਲਿਸ ਨੇ ਦੱਸਿਆ ਕਿ ਮੰਗਲਵਾਰ ਨੂੰ ਸ਼ਾਮ 5.45 ਵਜੇ ਇਸ ਘਟਨਾ ਸਬੰਧੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੈਰਾਮੈਡਿਕਸ ਨੂੰ ਮੌਕੇ ‘ਤੇ ਭੇਜਿਆ। ਪੁਲਿਸ ਮੁਤਾਬਕ ਵਿਅਕਤੀ ਦੀ ਮ੍ਰਿਤਕ ਦੇਹ ਕੋਲੋਂ ਇੱਕ ਨੋਟ ਵੀ ਬਰਾਮਦ ਕੀਤਾ ਗਿਆ ਹੈ, ਜਿਸ ਉਸ ਨੇ ਕਬੂਲਿਆ ਕਿ ਉਸ ਨੇ ਆਪਣੀ ਪਤਨੀ ਅਤੇ 2 ਬੱਚਿਆਂ ਨੂੰ ਮਾਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਕਮਰੇ ‘ਚ ਪਈਆਂ ਹਨ। ਨੋਟ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਉਸ ਦੇ ਅਪਾਰਟਮੈਂਟ ਵਿੱਚ ਗਈ ਤਾਂ ਦੇਖਿਆ ਕਿ ਚਿੱਠੀ ਵਿੱਚ ਦਿੱਤੀ ਗਈ ਜਾਣਕਾਰੀ ਸਹੀ ਸੀ, ਉਸ ਦੀ ਪਤਨੀ ਤੇ ਬੱਚੇ ਮ੍ਰਿਤ ਹਾਲਤ ‘ਚ ਮਿਲੇ।

ਪੁਲਿਸ ਵਲੋਂ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਫੋਰੈਂਸਿਕ ਲੈਬੋਰੇਟਰੀ ਲਿਜਾਇਆ ਗਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਪਰਿਵਾਰ ਪਿਛਲੇ 6 ਮਹੀਨਿਆਂ ਤੋਂ ਇਸ ਬਿਲਡਿੰਗ ਵਿੱਚ ਰਹਿ ਰਿਹਾ ਸੀ। ਰਿਪੋਰਟਾਂ ਮੁਤਾਬਕ 3,860,000 ਦੇ ਲਗਭਗ ਭਾਰਤੀ ਪ੍ਰਵਾਸੀ ਯੂਏਈ ਵਿੱਚ ਰਹਿ ਰਹੇ ਹਨ, ਜੋ ਕਿ ਅਮੀਰਾਤ ਦੀ ਕੁੱਲ ਆਬਾਦੀ ਦਾ 38 ਫ਼ੀਸਦੀ ਤੋਂ ਵੱਧ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment