ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਦੀ ਸ਼ੱਕੀ ਹਾਲਤਾਂ ‘ਚ ਮੌਤ

TeamGlobalPunjab
1 Min Read

ਕੈਲੇਫ਼ੋਰਨੀਆ: ਅਮਰੀਕਾ ਦੇ ਇਲੀਨੋਇਸ ਸੂਬੇ ਵਿਚ ਇਕ ਪੰਜਾਬੀ ਟਰੱਕ ਡਰਾਈਵਰ ਦੀ ਭੇਤਭਰੇ ਹਾਲਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 44 ਸਾਲ ਦੇ ਕੁਲਵਿੰਦਰ ਸਿੰਘ ਵਜੋਂ ਕੀਤੀ ਗਈ ਹੈ ਜਿਸ ਦੀ ਲਾਸ਼ ਇਕ ਟਰੱਕ ਸਟੌਪ ਤੋਂ ਬਰਾਮਦ ਕੀਤੀ ਗਈ।

ਕੁਲਵਿੰਦਰ ਸਿੰਘ ਕੈਲੇਫ਼ੋਰਨੀਆ ਟ੍ਰਾਂਸਪੋਰਟ ਕੰਪਨੀ ਦਾ ਟਰੱਕ ਚਲਾਉਂਦਾ ਸੀ ਅਤੇ ਉਸ ਦਾ ਆਪਣੀ ਕੰਪਨੀ ਨਾਲੋਂ ਸੰਪਰਕ ਟੁੱਟ ਗਿਆ। ਕੰਪਨੀ ਵੱਲੋਂ ਵਾਰ-ਵਾਰ ਸੰਪਰਕ ਕੀਤੇ ਜਾਣ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ ਜਿਸ ਤੋਂ ਬਾਅਦ ਹੈਨਰੀ ਕਾਊਂਟੀ ਦੇ ਪੁਲਿਸ ਅਧਿਕਾਰੀਆਂ ਨੂੰ ਇਤਲਾਹ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕੁਲਵਿੰਦਰ ਸਿੰਘ ਨੂੰ ਟਰੱਕ ‘ਚ ਮ੍ਰਿਤ ਪਾਇਆ।

ਫਿਲਹਾਲ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Share this Article
Leave a comment