Home / News / ਕੈਨੇਡਾ ਤੋਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਹੁੰਦਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਕੈਨੇਡਾ ਤੋਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਹੁੰਦਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਵਾਸ਼ਿੰਗਟਨ : ਅਮਰੀਕਾ ਦੇ ਸਰਹੱਦੀ ਗਸ਼ਤੀ ਦਲ ਨੇ ਕੈਨੇਡਾ ਦੇ ਅਲਬਰਟਾ ਸੂਬੇ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ‘ਚ ਦਾਖ਼ਲ ਹੁੰਦਿਆਂ ਇੱਕ  ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ।  ਪੁਲਿਸ ਅਨੁਸਾਰ ਉਹ ਪੈਦਲ ਹੀ ਅਮਰੀਕੀ ਸਰਹੱਦ ਪਾਰ ਕੇ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਇਆ ਸੀ।

ਮੀਡੀਆ ਰਿਪੋਰਟਾਂ ਅਨੁਸਾਰ ਸੰਘੀ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਦੀ ਪਛਾਣ ਜਨਤਕ ਨਹੀਂ ਕੀਤੀ ਹੈ ਅਤੇ ਉਸ ਨੂੰ ਦੇਸ਼ ‘ਚੋਂ ਬਾਹਰ ਭੇਜ ਦਿੱਤਾ ਗਿਆ ਹੈ। ਅਮਰੀਕੀ ਸਰਹੱਦ ਗਸਤ ਦਲ ਨੇ ਦੱਸਿਆ ਕਿ ਮੋਂਟਾਨਾ ‘ਚ ਸਵੀਟ ਗ੍ਰਾਸ ਸਟੇਸ਼ਨ ਦੇ ਅਧਿਕਾਰੀਆਂ ਨੇ ਕੈਨੇਡਾ ਦੇ ਅਲਬਰਟਾ ਸੂਬੇ ਵੱਲੋਂ ਇੱਕ ਵਿਅਕਤੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਪੈਦਲ ਹੀ ਅਮਰੀਕੀ ਸਰਹੱਦ ‘ਚ ਦਾਖ਼ਲ ਹੁੰਦੇ ਦੇਖਿਆ। ਜਿਸ ਤੋਂ ਬਾਅਦ  ਅਧਿਕਾਰੀਆਂ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਹ ਭਾਰਤੀ ਨਾਗਰਿਕ ਹੈ। ਪੁੱਛਗਿੱਛ ਦੌਰਾਨ ਉਸ ਨੇ ਕੈਨੇਡਾ ਤੋਂ ਅਮਰੀਕਾ ਆਉਣ ਦੀ ਗੱਲ ਮੰਨੀ। ਪੁਲਿਸ ਨੇ ਦੱਸਿਆ ਕਿ ਉਹ ਉਕਤ ਵਿਅਕਤੀ ਦੀ ਤਲਾਸ਼ੀ ਦੌਰਾਨ ਕੋਈ ਵੀ ਖ਼ਤਰਨਾਕ ਚੀਜ਼ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਉਸ ਨੂੰ ਅਮਰੀਕਾ ‘ਚੋਂ ਵਾਪਸ ਭੇਜ ਦਿੱਤਾ ਗਿਆ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.