ਯਰੂਸ਼ਲਮ: ਇਜ਼ਰਾਈਲ ਦੇ ਯਰੂਸ਼ਲਮ ਵਿੱਚ ਇੱਕ ਭਾਰਤੀ ਨਾਗਰਿਕ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਭਾਰਤੀ ਨਾਗਰਿਕ ਆਪਣੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲਿਆ ਅਤੇ ਆਲੇ-ਦੁਆਲੇ ਖੂਨ ਫੈਲਿਆ ਹੋਇਆ ਸੀ। ਫਿਲਹਾਲ, ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਮ੍ਰਿਤਕ ਅਤੇ ਕਾਤਲ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਯਰੂਸ਼ਲਮ ਵਿੱਚ ਇੱਕ ਭਾਰਤੀ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਘਟਨਾ ਦੇ ਸਬੰਧ ਵਿੱਚ 31 ਸਾਲਾ ਇਜ਼ਰਾਈਲੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਪੋਰਟ ਅਨੁਸਾਰ 40 ਸਾਲਾ ਭਾਰਤੀ ਵਿਅਕਤੀ ਵੀਰਵਾਰ ਨੂੰ ਯਰੂਸ਼ਲਮ ਦੇ ਕਾਟਾਮੋਨ (Katamon) ਇਲਾਕੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲਿਆ ਸੀ। ਪੁਲਿਸ ਨੇ ਦੱਸਿਆ ਕਿ ਪੀੜਤ ਵਿਅਕਤੀ ਇੱਕ ਘਰ ਦੇ ਫਰਸ਼ ‘ਤੇ ਪਿਆ ਸੀ ਅਤੇ ਉਸ ਦੇ ਆਲੇ-ਦੁਆਲੇ ਖੂਨ ਫੈਲਿਆ ਹੋਇਆ ਸੀ।
ਇਜ਼ਰਾਈਲੀ ਪੁਲਿਸ ਦੇ ਬੁਲਾਰੇ ਦੇ ਵਿਭਾਗ ਨੇ ਕਿਹਾ, “ਯਰੂਸ਼ਲਮ ਦੇ ਕਾਟਾਮੋਨ ਇਲਾਕੇ ਵਿੱਚ ਇੱਕ ਅਪਾਰਟਮੈਂਟ ਅੰਦਰ 40 ਸਾਲਾ ਭਾਰਤੀ ਨਾਗਰਿਕ ਦੀ ਮੌਤ ਹੋਣ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ, ਮੋਰੀਆ ਪੁਲਿਸ ਸਟੇਸ਼ਨ ਦੇ ਅਧਿਕਾਰੀ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਫੋਰੈਂਸਿਕ ਮਾਹਰਾਂ ਦੇ ਨਾਲ ਮਿਲ ਕੇ ਮੁੱਢਲੀ ਜਾਂਚ ਸ਼ੁਰੂ ਕੀਤੀ।” ਪੁਲਿਸ ਨੇ ਅੱਗੇ ਕਿਹਾ, “ਘਟਨਾ ਸਥਾਨ ‘ਤੇ ਕੀਤੀ ਗਈ ਮੁੱਢਲੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਇਹ ਘਟਨਾ ਅਪਰਾਧਿਕ ਕਿਸਮ ਦੀ ਹੈ।”
ਪੁਲਿਸ ਨੇ ਅੱਗੇ ਦੱਸਿਆ ਕਿ ਇਜ਼ਰਾਈਲੀ ਪੁਲਿਸ ਅਧਿਕਾਰੀਆਂ ਨੇ ਜਲਦੀ ਹੀ ਈਲਾਤ ਦੇ ਰਹਿਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਅਤੇ ਕਤਲ ਵਿੱਚ ਸ਼ਾਮਿਲ ਹੋਣ ਦੇ ਸ਼ੱਕ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ; ਹਾਲਾਂਕਿ, ਉਸਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

