ਵਾਸ਼ਿੰਗਟਨ: ਅਮਰੀਕਾ ‘ਚ ਭਾਰਤੀ ਮੂਲ ਪਰਿਵਾਰ ਦੇ ਚਾਰ ਮੈਂਬਰਾਂ ਦਾ ਅਣਪਛਾਤੇ ਹਮਲਾਵਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਯੁਨਾਇਟਿਡ ਸਟੇਟ ਦੇ ਵੈਸਟ ਡੇਸ ਮਾਇਨੇਸ ਦੀ ਹੈ । ਜਾਣਕਾਰੀ ਮੁਤਾਬਕ ਬੀਤੇ ਸ਼ਨੀਵਾਰ ਯਾਨੀ 16 ਜੂਨ ਨੂੰ ਇਨ੍ਹਾਂ ਦਾ ਕਤਲ ਹੋਇਆ ਮ੍ਰਿਤਕਾਂ ਦੀ ਪਛਾਣ ਚੰਦਰਸ਼ੇਖਰ ਸੁੰਕਾਰਾ (44), ਲਾਵਨਯਾ ਸੁੰਕਾਰਾ (41) ਅਤੇ ਉਨ੍ਹਾਂ ਦੇ ਦੋ ਬੇਟਿਆਂ ਦੇ ਤੌਰ ‘ਤੇ ਹੋਈ ਹੈ। ਬੇਟਿਆਂ ਵਿਚੋਂ ਇਕ ਦੀ ਉਮਰ 15 ਅਤੇ ਦੂਜੇ ਦੀ 10 ਸਾਲ ਦੱਸੀ ਗਈ ਹੈ। ਪੁਲਿਸ ਨੂੰ ਜਾਂਚ ਦੌਰਾਨ ਇਨ੍ਹਾਂ ਮੈਂਬਰਾਂ ਦੀਆਂ ਲਾਸ਼ਾਂ ‘ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ।
ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇਸ ਘਰ ‘ਚ ਰਹਿ ਰਹੇ ਇੱਕ ਗੈਸਟ ਨੇ ਉਨ੍ਹਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਦੇਖੀਆਂ ਅਤੇ ਸਥਾਨਕ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਸ ਅਧਿਕਾਰੀ ਦਾ ਕਹਿਣਾ ਹੈ, ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਜਦੋਂ ਤੱਕ ਸਾਨੂੰ ਸਾਡੇ ਸਵਾਲਾਂ ਦੇ ਜਵਾਬ ਨਹੀਂ ਮਿਲ ਜਾਂਦੇ ਉਦੋਂ ਤੱਕ ਅਸੀਂ ਆਪਣੀ ਜਾਂਚ ਜਾਰੀ ਰੱਖਾਂਗੇ।
ਦੱਸ ਦੇਈਏ ਹਾਲੇ ਤੱਕ ਮੌਤ ਦੇ ਪਿੱਛੇ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਪਾਇਆ ਹੈ ਤੇ ਨਾ ਹੀ ਪੁਲਿਸ ਵੱਲੋਂ ਕਿਸੇ ਸ਼ੱਕੀ ਦੀ ਪਛਾਣ ਨਹੀਂ ਹੋ ਸਕੀ ਹੈ। ਸਥਾਨਕ ਪੁਲਸ ਮੁਤਾਬਕ ਚੰਦਰਸ਼ੇਖਰ ਬੀਤੇ 11 ਸਾਲ ਤੋਂ ਇਨਫੋਰਮੇਸ਼ਨ ਤਕਨਾਲੋਜੀ ਡਿਪਾਰਟਮੈਂਟ ਵਿਚ ਕੰਮ ਕਰਦੇ ਸਨ। ਰਿਕਾਰਡ ਤੋਂ ਪਤਾ ਚੱਲਿਆ ਹੈ ਕਿ ਇਹ ਪਰਿਵਾਰ ਇੱਥੇ ਮਾਰਚ ਤੋਂ ਰਹਿ ਰਿਹਾ ਸੀ।
ਅਮਰੀਕਾ ‘ਚ ਭਾਰਤੀ ਮੂਲ ਦੇ ਪਰਿਵਾਰ ਦਾ ਗੋਲੀਆਂ ਮਾਰ ਕੇ ਕਤਲ

Leave a Comment
Leave a Comment