ਸ਼ਿਕਾਗੋ: ਗੁਜਰਾਤ ਨਾਲ ਸਬੰਧਤ ਇਕ ਗੁਜਰਾਤੀ ਪਰਿਵਾਰ ਨੂੰ ਕੈਨੇਡਾ ਤੋਂ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਕਰਵਾਉਣ ਦੇ ਮਾਮਲੇ ‘ਚ ਸ਼ਾਮਲ ਹੈਰੀ ਹਰਸ਼ ਪਟੇਲ ਨੂੰ ਪੁਲਿਸ ਨੇ ਸ਼ਿਕਾਗੋ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਇਹ ਉਹ ਵਿਅਕਤੀ ਸੀ ਜਿਸ ਨੇ ਜਗਦੀਸ਼ ਪਟੇਲ ਅਤੇ ਉਸ ਦੇ ਪਰਿਵਾਰ ਨੂੰ ਕੈਨੇਡਾ ਤੋਂ ਅਮਰੀਕਾ ਵਿਚ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਦੌਰਾਨ ਪੂਰੇ ਪਰੀਵਾਰ ਦੀ ਕੈਨੇਡਾ ਦੀ ਸਰਹੱਦ ‘ਤੇ ਠੰਡ ਕਾਰਨ ਮੌਤ ਹੋ ਗਈ ਸੀ। ਹੈਰੀ ਹਰਸ਼ ਪਟੇਲ ‘ਤੇ ਕੈਨੇਡਾ ਦੀ ਸਰਹੱਦ ਤੋਂ ਭਾਰਤੀ ਨਾਗਰਿਕਾਂ ਦੀ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਤਸਕਰੀ ਕਰਨ ਦਾ ਦੋਸ਼ ਸੀ।
ਜ਼ਿਕਰਯੋਗ ਹੈ ਕਿ ਗੁਜਰਾਤ ਸੂਬੇ ਦੇ ਡਿੰਗੂਚਾ ਨਾਲ ਸਬੰਧਤ ਇੱਕ ਪਰਿਵਾਰ ਨੂੰ 19 ਜਨਵਰੀ 2022 ਵਿੱਚ ਕੈਨੇਡੀਅਨ ਸਰਹੱਦ ‘ਤੇ ਮ੍ਰਿਤ ਪਾਇਆ ਗਿਆ। ਇਸ ਪੂਰੇ ਗੁਜਰਾਤੀ ਭਾਰਤੀ ਪਰਿਵਾਰ ਦੇ ਬੱਚਿਆਂ ਸਣੇ 4 ਮੈਂਬਰਾਂ ਦੀ ਠੰਢ ਕਾਰਨ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।