ਬ੍ਰਿਟੇਨ ‘ਚ ਭਾਰਤੀ ਮੂਲ ਦੇ ਮੰਤਰੀ ਆਲੋਕ ਸ਼ਰਮਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਖੁਦ ਨੂੰ ਘਰ ‘ਚ ਕੀਤਾ ਕੁਆਰੰਟੀਨ

TeamGlobalPunjab
1 Min Read

ਲੰਦਨ : ਕੋਰੋਨਾ ਦਾ ਕਹਿਰ ਪੂਰੀ ਦੁਨੀਆ ‘ਤੇ ਲਗਾਤਾਰ ਜਾਰੀ ਹੈ। ਇਸ ‘ਚ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਦੀ ਕੈਬਨਿਟ ‘ਚ ਭਾਰਤੀ ਮੂਲ ਦੇ ਮੰਤਰੀ ਆਲੋਕ ਸ਼ਰਮਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਸਕੱਤਰ ਆਲੋਕ ਸ਼ਰਮਾ ਨੇ ਬੁੱਧਵਾਰ ਨੂੰ ਬਿਮਾਰ ਹੋਣ ਤੋਂ ਬਾਅਦ ਆਪਣੀ ਕੋਰੋਨਾ ਜਾਂਚ ਕਰਵਾਈ ਸੀ। ਜਿਸ ਤੋਂ ਬਾਅਦ ਜਾਂਚ ਰਿਪੋਰਟ ‘ਚ ਅਲੋਕ ਸ਼ਰਮਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਹੀ ਕੁਆਰੰਟੀਨ ਕਰ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਕਈ ਮੰਤਰੀਆਂ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਵਿਸ਼ਵ ਪੱਧਰ ‘ਤੇ ਕੋਰੋਨਾ ਸੰਕਰਮਿਤ ਦੇਸ਼ਾਂ ਦੀ ਸੂਚੀ ‘ਚ ਬ੍ਰਿਟੇਨ ਚੌਥੇ ਨੰਬਰ ‘ਤੇ ਹੈ। ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਬ੍ਰਿਟੇਨ ‘ਚ ਹੁਣ ਤੱਕ ਕੋਰੋਨਾ ਦੇ 2,81,270 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 40,000 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਜਦੋਂ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਦੇ 65 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 3 ਲੱਖ 87 ਹਜ਼ਾਰ ਲੋਕ ਕੋਰੋਨਾ ਦੀ ਲਪੇਟ ‘ਚ ਆ ਕੇ ਦਮ ਤੋੜ ਚੁੱਕੇ ਹਨ।

 

Share This Article
Leave a Comment