ਓਨਟਾਰੀਓ: ਕੈਨੇਡਾ ਦੀ ਸੰਸਦ ਵਿਚ ਪੰਜਾਬੀ ਮੂਲ ਦੇ 36 ਸਾਲਾ ਮਨਿੰਦਰ ਸਿੰਧੂ ਨੂੰ ਸੰਸਦੀ ਸਕੱਤਰ ਚੁਣਿਆ ਗਿਆ ਹੈ। ਉਹ ਕੌਮਾਂਤਰੀ ਵਿਕਾਸ ਮੰਤਰੀ ਕਰੀਨਾ ਗੌਲਡ ਦੇ ਸੰਸਦੀ ਸਕੱਤਰ ਬਣੇ ਹਨ।
ਮਨਿੰਦਰ ਸਿੱਧੂ ਸਾਲ 2019 ਦੇ ਅਕਤੂਬਰ ਮਹੀਨੇ ਬਰੈਂਪਟਨ ਈਸਟ ਤੋਂ ਪਹਿਲੀ ਵਾਰ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਸਨ। ਉਨਾਂ ਨੇ ਕਿਹਾ ਕਿ ਉਹ ਇਹ ਸਨਮਾਨ ਹਾਸਲ ਕਰਕੇ ਖੁਸ਼ ਹਨ ਅਤੇ ਮਾਣ ਮਹਿਸੂਸ ਕਰ ਰਹੇ ਹਨ। ਇਸ ਤੋਂ ਪਹਿਲਾਂ ਇਸ ਅਹੁਦੇ ‘ਤੇ ਇਡ ਕੈਨੇਡੀਅਨ ਸੰਸਦ ਮੈਂਬਰ ਕਮਲ ਖਹਿਰਾ ਸੇਵਾਵਾਂ ਨਿਭਾਅ ਰਹੇ ਸਨ, ਪਰ ਉਨਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ ਤੇ ਹੁਣ ਮਨਿੰਦਰ ਸਿੱਧੂ ਇਸ ਅਹੁਦੇ ਦੀ ਜ਼ਿੰਮੇਦਾਰੀ ਸੌਂਪੀ ਗਈ ਹੈ।
ਕਮਲਾ ਖਹਿਰਾ ਨੇ ਬੀਤੇ ਜਨਵਰੀ ਮਹੀਨੇ ਵਿੱਚ ਸੰਸਦੀ ਸਕੱਤਰ ਦੇ ਅਹੁਦੇ ਤੋਂ ਇਸ ਲਈ ਅਸਤੀਫ਼ਾ ਦੇ ਦਿੱਤਾ ਸੀ, ਕਿਉਂਕਿ ਉਨਾਂ ਨੇ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਯਾਤਰਾਂ ਪਾਬੰਦੀਆਂ ਦੇ ਬਾਵਜੂਦ ਅਮਰੀਕਾ ਦੀ ਯਾਤਰਾ ਕੀਤੀ ਸੀ।
ਟਰੂਡੋ ਦੇ ਮੰਤਰੀ ਮੰਡਲ ਵਿੱਚ ਸਿੰਧੂ ਤੋਂ ਇਲਾਵਾ ਤਿੰਨ ਹੋਰ ਭਾਰਤੀ ਕੈਨੇਡੀਅਨ ਲੋਕਾਂ ਦੀ ਨਿਯੁਕਤੀ ਹੋਈ ਹੈ। ਇਨਾਂ ਵਿੱਚ ਰੱਖਿਆ ਮੰਤਰੀ ਹਰਜੀਤ ਸੱਜਣ , ਜਨਤਕ ਸੇਵਾ ਤੇ ਖਰੀਦ ਮੰਤਰੀ ਅਨੀਤਾ ਆਨੰਦ ਅਤੇ ਬਰਦੀਸ਼ ਚੱਗੜ ਸ਼ਾਮਲ ਹਨ।