ਕੈਲੀਫੋਰਨੀਆ : ਅਮਰੀਕਾ ਵਿੱਚ ਇਕ ਭਾਰਤੀ ਮੂਲ ਦੇ ਸਾਫਟਵੇਅਰ ਇੰਜੀਨੀਅਰ ਦੀ ਮੌਤ ਹੋ ਗਈ ਹੈ। ਆਂਧਰਾ ਪ੍ਰਦੇਸ਼ ਦਾ 26 ਸਾਲਾ ਇਹ ਨੌਜਵਾਨ ਆਪਣੇ ਜਨਮਦਿਨ ਵਾਲੇ ਦਿਨ, ਸ਼ਨੀਵਾਰ 11 ਅਪ੍ਰੈਲ ਨੂੰ ਦੋਸਤਾਂ ਨਾਲ ਘੁੰਮਣ ਗਿਆ ਸੀ, ਪਰ ਇੱਕ ਝਰਨੇ ‘ਤੇ ਹੋਏ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਸਿੰਗੀਰੈੱਡੀ ਸਾਈ ਸ੍ਰੀਹਰੀਕ੍ਰਿਸ਼ਨਾ ਵਜੋਂ ਹੋਈ ਹੈ, ਜੋ ਵਿਜਿਆਨਗਰਮ ਜ਼ਿਲ੍ਹੇ ਦੇ ਪਿਰੀਡੀ ਪਿੰਡ ਦਾ ਰਹਿਣ ਵਾਲਾ ਸੀ।
ਸਿੰਗੀਰੈੱਡੀ ਸਾਈ ਸ੍ਰੀਹਰੀਕ੍ਰਿਸ਼ਨਾ ਨੇ ਅਮਰੀਕਾ ਵਿੱਚ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਹਾਲ ਹੀ ਵਿੱਚ ਸੇਂਟ ਲੂਇਸ ਵਿੱਚ ਇੱਕ ਸਾਫਟਵੇਅਰ ਕੰਪਨੀ ਵਿੱਚ ਕੰਮ ਸ਼ੁਰੂ ਕੀਤਾ ਸੀ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਸ ਨੂੰ ਕੁਝ ਮਹੀਨੇ ਪਹਿਲਾਂ ਹੀ ਨੌਕਰੀ ਮਿਲੀ ਸੀ ਅਤੇ ਉਹ ਆਪਣੇ ਕਰੀਅਰ ਦੀ ਸ਼ੁਰੂਆਤ ਨੂੰ ਲੈ ਕੇ ਬਹੁਤ ਖੁਸ਼ ਸੀ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ। ਨੌਜਵਾਨ ਆਪਣੇ ਜਨਮਦਿਨ ਵਾਲੇ ਦਿਨ ਦੋਸਤਾਂ ਨਾਲ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਝਰਨੇ ‘ਤੇ ਜਸ਼ਨ ਮਨਾਉਣ ਗਿਆ ਸੀ । ਦੋਸਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਤੈਰਨਾ ਪਸੰਦ ਸੀ ਅਤੇ ਉਹ ਖੁਸ਼ੀ-ਖੁਸ਼ੀ ਪਾਣੀ ਵਿੱਚ ਉਤਰ ਗਏ। ਪਰ ਕੁਝ ਹੀ ਮਿੰਟਾਂ ਵਿੱਚ ਸਥਿਤੀ ਵਿਗੜ ਗਈ ਅਤੇ ਉਹ ਡੁੱਬ ਗਏ। ਦੋਸਤਾਂ ਨੇ ਤੁਰੰਤ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਉਨ੍ਹਾਂ ਨੂੰ ਬਚਾ ਨਹੀਂ ਸਕੇ। ਬਾਅਦ ਵਿੱਚ ਐਮਰਜੈਂਸੀ ਟੀਮ ਮੌਕੇ ‘ਤੇ ਪਹੁੰਚੀ ਅਤੇ ਖੋਜ ਮੁਹਿੰਮ ਚਲਾ ਕੇ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ।
ਦੱਸ ਦਈਏ ਨੌਜਵਾਨ ਮੁੰਡੇ ਦੀ ਅਚਾਨਕ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਪਰਿਵਾਰ ਵਿੱਚ ਉਸ ਦੇ ਮਾਤਾ-ਪਿਤਾ ਹਨ ਜੋ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

