ਕੈਨੇਡਾ ‘ਚ 19 ਸਾਲਾ ਭਾਰਤੀ ਵਿਦਿਆਰਥੀ ਦੀ 27ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ

TeamGlobalPunjab
2 Min Read

ਟੋਰਾਂਟੋ: ਟੋਰਾਂਟੋ ਦੀ ਇਕ ਬਹੁਮੰਜ਼ਿਲਾ ਇਮਾਰਤ ਤੋਂ ਡਿੱਗਣ ਕਾਰਨ 19 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਅਖਿਲ ਮੋਬਾਇਲ ‘ਤੇ ਗੱਲ ਕਰ ਰਿਹਾ ਸੀ ਜਦੋਂ ਅਚਾਨਕ 27ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਅਖਿਲ ਕੈਨੇਡਾ ਵਿਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰ ਰਿਹਾ ਸੀ। ਲਾਕਡਾਊਨ ਦੌਰਾਨ ਉਹ ਭਾਰਤ ਆ ਗਿਆ ਸੀ ਤੇ ਅਕਤੂਬਰ ਵਿਚ ਟੋਰਾਂਟੋ ਪੁੱਜਿਆ ਅਤੇ ਮੁੜ ਪੜ੍ਹਾਈ ਸ਼ੁਰੂ ਕੀਤੀ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਨਯਮ ਅਖਿਲ ਭਾਰਤ ਦੇ ਤੇਲੰਗਾਨਾ ਸੂਬੇ ਨਾਲ ਸਬੰਧਤ ਸੀ। ਅਖਿਲ ਦੇ ਇੱਕ ਦੋਸਤ ਨੇ ਫੋਨ ਕਰ ਕੇ ਘਟਨਾ ਵਾਰੇ ਜਾਣਕਾਰੀ ਦਿੱਤੀ। ਅਖਿਲ ਦੇ ਪਰਿਵਾਰ ਨੇ ਤੇਲੰਗਾਨਾ ਦੇ ਮੰਤਰੀ ਕੇ.ਟੀ. ਰਾਮਾਰਾਉ ਨੂੰ ਉਸ ਦੀ ਦੇਹ ਵਾਪਸ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ।

ਉਧਰ ਦੂਜੇ ਪਾਸੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਵੱਲੋਂ ਅਖਿਲ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਸ ਦੀ ਦੇਹ ਹੈਦਰਾਬਾਦ ਭਿਜਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਅਖਿਲ ਦੇ ਚਾਚਾ ਬਾਬਜੀ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਹ ਭਾਰਤ ਭੇਜਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਪੂਰੀ ਕੀਤੀ ਜਾਵੇ।

- Advertisement -
Share this Article
Leave a comment