ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਟੋਰਾਂਟੋ: ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਚ ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਵੇਰਨ ਨੰਦ (Verron Nand) ਦਾ ਬੁਲੇਅਵਰ ਹਾਈਟਸ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਆਰ.ਸੀ.ਐੱਮ.ਪੀ. ਨੂੰ 1 ਦਸੰਬਰ ਨੂੰ 13600 ਬਲਾਕ ‘ਤੇ 114 ਐਵੀਨਿਊ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਉੱਥੇ ਵੇਰਨ ਦੀ ਗੋਲੀਆਂ ਨਾਲ ਵਿੰਨੀ ਲਾਸ਼ ਮਿਲੀ।

ਉੱਥੇ ਹੀ ਇਕ ਹੋਰ ਵਿਅਕਤੀ ਜ਼ਖਮੀ ਹਾਲਤ ਵਿਚ ਮਿਲਿਆ ਸੀ ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਤੇ ਇਲਾਜ ਤੋਂ ਬਾਅਦ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਹੈ।

ਪੁਲਿਸ ਵੱਲੋਂ ਜ਼ਖਮੀ ਹਾਲਤ ‘ਚ ਮਿਲੇ ਵਿਅਕਤੀ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਫ੍ਰੈਂਕ ਜੈਂਗ ਨੇ ਵੇਰਨ ਦੇ ਜਾਣਕਾਰਾਂ ਨੂੰ ਇਸ ਮਾਮਲੇ ‘ਚ ਪੁਲਿਸ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਉਸ ਦੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Share this Article
Leave a comment