ਨਿਊਜ਼ ਡੈਸਕ: ਅੱਜ ਸਵੇਰੇ ਭਾਰਤ ਦੇ ਤਿੰਨ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤੇਲੰਗਾਨਾ, ਹੈਦਰਾਬਾਦ ਅਤੇ ਛੱਤੀਸਗੜ੍ਹ ‘ਚ ਸਵੇਰੇ ਕਰੀਬ 7.30 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਮਾਪੀ ਗਈ ਹੈ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।
ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ, ਪਰ ਦਿਨ ਦੀ ਸ਼ੁਰੂਆਤ ਕਰਨ ਵਾਲੇ ਲੋਕਾਂ ਨੇ ਭੂਚਾਲ ਦੇ ਇੰਨੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਕਿ ਉਹ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੇ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਨੂੰ ਹਿੱਲਦੇ ਦੇਖਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਭੂਚਾਲ ਦੀ ਪੁਸ਼ਟੀ ਕੀਤੀ ਅਤੇ ਦੇਸ਼ ਵਾਸੀਆਂ ਨੂੰ ਚੌਕਸ ਰਹਿਣ ਦੀ ਸਲਾਹ ਵੀ ਦਿੱਤੀ ਹੈ।
ਰਿਪੋਰਟਾਂ ਮੁਤਾਬਿਕ ਤੇਲੰਗਾਨਾ ਦੇ ਮੁਲੁਗ ਜ਼ਿਲੇ ‘ਚ ਬੁੱਧਵਾਰ ਸਵੇਰੇ ਕਰੀਬ 7.30 ਵਜੇ ਭੂਚਾਲ ਆਇਆ। ਤੇਲੰਗਾਨਾ ਤੋਂ 200 ਕਿਲੋਮੀਟਰ ਦੂਰ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੇਲੰਗਾਨਾ ਤੋਂ ਇਲਾਵਾ ਛੱਤੀਸਗੜ੍ਹ ਵਿੱਚ ਵੀ ਭੂਚਾਲ ਆਇਆ। ਦੋਵਾਂ ਸੂਬਿਆਂ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਮਾਪੀ ਗਈ। ਛੱਤੀਸਗੜ੍ਹ ਦੇ ਬੀਜਾਪੁਰ, ਸੁਕਮਾ ਅਤੇ ਜਗਦਲਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬੀਜਾਪੁਰ ਦੇ ਚਾਰੇ ਬਲਾਕਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਬਸਤਰ ਡਿਵੀਜ਼ਨ ਦੇ ਕਈ ਇਲਾਕਿਆਂ ‘ਚ ਵੀ ਦੇਖਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।