ਬੰਗਲਾਦੇਸ਼ ‘ਚ ਭਾਰਤੀ ਹਾਈ ਕਮਿਸ਼ਨ ‘ਚ ਪ੍ਰੋਟੋਕਾਲ ਅਫ਼ਸਰ ਦੀ ਮੌਤ, ਜਾਂਚ ਜਾਰੀ

Global Team
3 Min Read

ਢਾਕਾ: ਬੰਗਲਾਦੇਸ਼ ਦੇ ਚਟਗਾਓਂ ਵਿੱਚ ਇੰਡੀਅਨ ਅਸਿਸਟੈਂਟ ਹਾਈ ਕਮਿਸ਼ਨ ਵਿੱਚ ਇੰਡੀਅਨ ਸਿਕਿਉਰਿਟੀ ਗਾਰਡ/ਪ੍ਰੋਟੋਕਾਲ ਅਫ਼ਸਰ ਦੀ ਲਾਸ਼ ਮਿਲੀ ਹੈ। ਮ੍ਰਿਤਕ ਪ੍ਰੋਟੋਕਾਲ ਅਫ਼ਸਰ ਦਾ ਨਾਮ ਨਰੇਨ ਧਰ ਹੈ।

ਪੁਲਿਸ ਨੇ ਚਟਗਾਓਂ ਵਿੱਚ ਇੰਡੀਅਨ ਅਸਿਸਟੈਂਟ ਹਾਈ ਕਮਿਸ਼ਨ ਵਿੱਚੋਂ ਇੱਕ ਪ੍ਰੋਟੋਕਾਲ ਅਫ਼ਸਰ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਹੈ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਚਟਗਾਓਂ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੀ ਜਾਂਚ ਜਾਰੀ ਹੈ।

ਚਟਗਾਓਂ ਸਿਟੀ ਪੁਲਿਸ ਦੇ ਅਸਿਸਟੈਂਟ ਕਮਿਸ਼ਨਰ ਅਮੀਨੁਰ ਰਾਸ਼ਿਦ ਨੇ ਕਿਹਾ, “ਨਰੇਨ ਧਰ ਇੰਡੀਅਨ ਅਸਿਸਟੈਂਟ ਹਾਈ ਕਮਿਸ਼ਨ ਵਿੱਚ ਪ੍ਰੋਟੋਕਾਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ। ਸਵੇਰੇ ਕਰੀਬ 9:30 ਵਜੇ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ, ਜਿਸ ਤੋਂ ਬਾਅਦ ਉਸ ਨੂੰ ਪੋਸਟਮਾਰਟਮ ਲਈ ਸੀ.ਐਮ.ਸੀ. ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ।”

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ‘ਤੇ ਕਿਸੇ ਵੀ ਤਰ੍ਹਾਂ ਦੀ ਸੱਟ, ਜ਼ਖ਼ਮ ਜਾਂ ਹੱਥੋਪਾਈ ਦੇ ਨਿਸ਼ਾਨ ਨਹੀਂ ਮਿਲੇ ਹਨ। ਸ਼ੁਰੂਆਤੀ ਤੌਰ ‘ਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਰੇਂਦਰ ਦੀ ਮੌਤ ਹਾਰਟ ਅਟੈਕ ਜਾਂ ਸਟ੍ਰੋਕ ਕਾਰਨ ਹੋਈ ਹੋ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਵੀ ਸੰਭਵ ਹੈ ਕਿ ਰਾਤ ਦੇ ਸਮੇਂ ਜਾਂ ਸਵੇਰੇ ਬਾਥਰੂਮ ਵਿੱਚੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਜਾਂ ਸਟ੍ਰੋਕ ਆਇਆ ਹੋਵੇ। ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋਵੇਗਾ।”

ਭਾਰਤੀ ਦੂਤਾਵਾਸ ਵੱਲੋਂ ਫਿਲਹਾਲ ਇਸ ਘਟਨਾ ‘ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਭਾਰਤੀ ਅਧਿਕਾਰੀ ਬੰਗਲਾਦੇਸ਼ ਪ੍ਰਸ਼ਾਸਨ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਮੌਤ ਦੇ ਕਾਰਨਾਂ ਦੀ ਪੂਰੀ ਜਾਂਚ ਹੋ ਸਕੇ।ਘਟਨਾ ਤੋਂ ਬਾਅਦ ਇਹਤਿਆਤ ਦੇ ਤੌਰ ‘ਤੇ ਭਾਰਤੀ ਦੂਤਾਵਾਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ । ਜਾਂਚ ਏਜੰਸੀਆਂ ਸਟਾਫ਼ ਡਾਰਮਿਟਰੀ ਅਤੇ ਆਸ-ਪਾਸ ਦੇ ਇਲਾਕੇ ਤੋਂ ਸਬੂਤ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment