ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ, ਮਦਦ ਦੀ ਲਗਾਈ ਗੁਹਾਰ

TeamGlobalPunjab
1 Min Read

ਚੰਡੀਗੜ੍ਹ:  ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ  ਗੋਲੀ ਲੱਗਣ ਨਾਲ ਜ਼ਖਮੀ ਹੋਗਿਆ ਹੈ।ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ।

ਹਰਜੋਤ ਸਿੰਘ ਦਾ ਕਹਿਣਾ ਹੈ ਕਿ ਮਰਨ ਤੋਂ ਬਾਅਦ ਕੋਈ ਚਾਰਟਰ (ਜਹਾਜ਼) ਭੇਜੋ ਤਾਂ ਕੋਈ ਫ਼ਰਕ ਨਹੀਂ ਪੈਂਦਾ। ਰੱਬ ਨੇ ਉਸਨੂੰ ਦੂਜੀ ਜ਼ਿੰਦਗੀ ਦਿੱਤੀ ਹੈ, ਉਹ ਇਸ ਨੂੰ ਜਿਊਣਾ ਚਾਹੁੰਦਾ ਹਾਂ। ਉਹ ਅੰਬੈਸੀ ਨੂੰ ਬੇਨਤੀ ਕਰ ਰਿਹਾ ਹੈ ਕਿ ਉਸਨੂੰ ਜਲਦ ਇਥੋਂ ਕੱਢਿਆ ਜਾਵੇ। ਦਸਤਾਵੇਜ਼ਾਂ ‘ਚ ਉਸਦੀ ਮਦਦ ਕੀਤੀ ਜਾਵੇ।

ਦਸ ਦਈਏ ਕਿ ਹਰਜੋਤ ਸਿੰਘ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment