ਰੂਸ ਵਿੱਚ ਭਾਰਤੀ ਵਿਦਿਆਰਥੀਆਂ ‘ਤੇ ਹਮਲਾ, 4 ਗੰਭੀਰ ਜ਼ਖਮੀ

Global Team
3 Min Read

ਮਾਸਕੋ: ਰੂਸ ਦੇ ਉਫਾ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਚਾਕੂ ਨਾਲ ਹੋਏ ਹਮਲੇ ਵਿੱਚ ਚਾਰ ਭਾਰਤੀ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ। ਬਚਾਅ ਕਾਰਜ ਦੌਰਾਨ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਹੋਏ ਹਨ।

ਰਿਪੋਰਟਾਂ ਅਨੁਸਾਰ, ਬਾਸ਼ਕੋਰਤੋਸਤਾਨ ਗਣਰਾਜ ਦੀ ਇੱਕ ਯੂਨੀਵਰਸਿਟੀ ਵਿੱਚ ਇੱਕ ਵਿਦੇਸ਼ੀ ਵਿਦਿਆਰਥੀ ਹੋਸਟਲ ਦੇ ਸਪੋਰਟਸ ਹਾਲ ਵਿੱਚ ਚਾਕੂ ਨਾਲ ਹਮਲਾ ਹੋਇਆ। ਇਸ ਹਮਲੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਸਮੇਤ ਅੱਠ ਲੋਕ ਜ਼ਖਮੀ ਹੋਏ ਹਨ।ਰਿਪੋਰਟਾਂ ਦੇ ਅਨੁਸਾਰ, ਦਖਲ ਦੇਣ ਦੀ ਕੋਸ਼ਿਸ਼ ਕਰਦੇ ਹੋਏ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਏ।

ਰੂਸ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਰੂਸ ਦੇ ਉਫਾ ਵਿੱਚ ਹੋਏ ਹਮਲੇ ਵਿੱਚ ਜ਼ਖਮੀ ਹੋਏ ਕਈ ਲੋਕਾਂ ਵਿੱਚ ਚਾਰ ਭਾਰਤੀ ਵਿਦਿਆਰਥੀ ਵੀ ਸ਼ਾਮਿਲ ਹਨ। ਦੂਤਾਵਾਸ ਨੇ ਅੱਗੇ ਕਿਹਾ ਕਿ ਉਹ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ “ਕਜ਼ਾਨ ਵਿੱਚ ਕੌਂਸਲੇਟ ਅਧਿਕਾਰੀ ਜ਼ਖਮੀ ਵਿਦਿਆਰਥੀਆਂ ਦੀ ਸਹਾਇਤਾ ਲਈ ਉਫਾ ਜਾ ਰਹੇ ਹਨ।

ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਜਦੋਂ ਇੱਕ ਕਿਸ਼ੋਰ ਰੂਸੀ ਗਣਰਾਜ ਬਾਸ਼ਕੋਰਤੋਸਤਾਨ ਦੇ ਉਫਾ ਵਿੱਚ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਦਾਖਲ ਹੋਇਆ। ਕਥਿਤ ਤੌਰ ‘ਤੇ ਹਮਲਾਵਰ ਹੋਸਟਲ ਵਿੱਚ ਦਾਖਲ ਹੋਇਆ ਅਤੇ ਉੱਥੇ ਵਿਦਿਆਰਥੀਆਂ ‘ਤੇ ਹਮਲਾ ਕੀਤਾ। ਰੂਸੀ ਗ੍ਰਹਿ ਮੰਤਰਾਲੇ ਦੇ ਅਨੁਸਾਰ, ਉਸਨੇ ਗ੍ਰਿਫਤਾਰੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਕਈ ਵਿਦਿਆਰਥੀਆਂ ਅਤੇ ਦੋ ਪੁਲਿਸ ਅਧਿਕਾਰੀਆਂ ਨੂੰ ਚਾਕੂ ਮਾਰ ਦਿੱਤਾ।

ਗ੍ਰਹਿ ਮੰਤਰਾਲੇ ਦੇ ਬੁਲਾਰੇ ਮੇਜਰ ਜਨਰਲ ਇਰੀਨਾ ਵੋਲਕਾ ਨੇ ਕਿਹਾ ਹਮਲਾਵਰ ਨੇ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ, ਜਿਸ ਦੌਰਾਨ ਦੋ ਪੁਲਿਸ ਅਧਿਕਾਰੀਆਂ ਨੂੰ ਚਾਕੂ ਮਾਰ ਮਾਰਿਆ ਗਿਆ। ਇਸ ਤੋਂ ਇਲਾਵਾ, ਸ਼ੱਕੀ ਨੇ ਆਪਣੇ ਆਪ ਨੂੰ ਸਰੀਰਕ ਨੁਕਸਾਨ ਵੀ ਪਹੁੰਚਾਇਆ।” ਰੂਸ ਦੇ ਸੰਘੀ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲਾ ਕੀਤੇ ਗਏ ਚਾਰ ਲੋਕਾਂ ਦਾ ਡਾਕਟਰੀ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।ਹਮਲਾਵਰ, ਜਿਸਦੀ ਪਛਾਣ 15 ਸਾਲਾ ਲੜਕੇ ਵਜੋਂ ਹੋਈ ਹੈ, ਨੂੰ ਵੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਗੰਭੀਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment