ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਲੁੱਟ-ਖੋਹ ਦਾ ਸ਼ਿਕਾਰ, ਹਾਲਤ ਬਣੀ ਨਾਜ਼ੁਕ

Rajneet Kaur
2 Min Read

ਨਿਊਜ਼ ਡੈਸਕ: ਅਮਰੀਕਾ ਦੀ ਇੰਡੀਆਨਾ ਵੇਸਲੇ ਯੂਨੀਵਰਸਿਟੀ ਤੋਂ ਆਈਟੀ ਵਿੱਚ ਮਾਸਟਰਜ਼ ਕਰ ਰਹੇ ਹੈਦਰਾਬਾਦ ਦੇ ਰਹਿਣ ਵਾਲੇ ਸਈਦ ਮਜ਼ਾਹਿਰ ਅਲੀ ਨੂੰ ਸ਼ਿਕਾਗੋ ਵਿੱਚ ਚਾਰ ਲੋਕਾਂ ਨੇ ਬੇਰਹਿਮੀ ਨਾਲ ਕੁੱਟਿਆ ਅਤੇ ਲੁੱਟ ਲਿਆ। ਹਮਲਾਵਰਾਂ ਨੇ ਉਸ ਦਾ ਮੋਬਾਈਲ ਵੀ ਖੋਹ ਲਿਆ। 4 ਫਰਵਰੀ ਨੂੰ ਹੋਏ ਇਸ ਹਮਲੇ ‘ਚ ਭਾਰਤੀ ਵਿਦਿਆਰਥੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮਾਨਸਿਕ ਸਦਮੇ ਵਿੱਚ ਹੈ । ਗ੍ਰੇਟਰ ਹੈਦਰਾਬਾਦ ਮਿਊਂਸੀਪਲ ਕਾਰਪੋਰੇਸ਼ਨ ਦੇ ਸਾਬਕਾ ਕੌਂਸਲਰ ਅਤੇ ਮਜਲਿਸ ਬਚਾਓ ਤਹਿਰੀਕ ਦੇ ਬੁਲਾਰੇ ਅਮਜਦ ਉੱਲਾ ਖਾਨ ਨੇ ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਅਮਰੀਕਾ ਸਥਿਤ ਭਾਰਤੀ ਦੂਤਾਵਾਸ ਤੋਂ ਮਦਦ ਦੀ ਅਪੀਲ ਕੀਤੀ ਹੈ।

ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ ‘ਤੇ ਹਮਲੇ ਦਾ ਮਾਮਲਾ ਹੁਣ ਜ਼ੋਰ ਫੜਦਾ ਜਾ ਰਿਹਾ ਹੈ। ਦਰਅਸਲ ਸਵਾਲ ਇਹ ਉੱਠ ਰਿਹਾ ਹੈ ਕਿ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਕਿਸ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ? ਲੁੱਟ ਦੀ ਨੀਅਤ ਨਾਲ ਹੋਏ ਇਸ ਹਮਲੇ ਤੋਂ ਬਾਅਦ ਪੀੜਤ ਵਿਦਿਆਰਥੀ ਨੇ ਹੁਣ ਇੱਕ ਵੀਡੀਓ ਜਾਰੀ ਕਰਕੇ ਮਦਦ ਦੀ ਅਪੀਲ ਕੀਤੀ ਹੈ। ਇਸ ਵੀਡੀਓ ‘ਚ ਉਹ ਖੂਨ ਨਾਲ ਲੱਥਪੱਥ ਦਿਖਾਈ ਦੇ ਰਿਹਾ ਹੈ।

ਦੂਜੀ ਵੀਡੀਓ ਸੀਸੀਟੀਵੀ ਫੁਟੇਜ ਦੀ ਹੈ ਜੋ ਹੈਰਾਨੀਜਨਕ ਹੈ। ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀ ਆਪਣਾ ਸਮਾਨ ਲੈ ਕੇ ਰਸਤੇ ‘ਚ ਜਾ ਰਿਹਾ ਸੀ। ਫਿਰ ਅਚਾਨਕ ਤਿੰਨ ਵਿਅਕਤੀ ਉਸ ਦਾ ਪਿੱਛਾ ਕਰਨ ਲੱਗੇ। ਅਚਾਨਕ ਉਹ ਉਨ੍ਹਾਂ ਨੂੰ ਦੇਖਦਾ ਹੈ ਅਤੇ ਅੱਗੇ ਭੱਜਣਾ ਸ਼ੁਰੂ ਕਰ ਦਿੰਦਾ ਹੈ। ਉਹ ਤਿੰਨੇ ਵਿਅਕਤੀ ਵੀ ਉਸ ਦਾ ਪਿੱਛਾ ਕਰਦੇ ਹੋਏ ਉਸ ਵੱਲ ਭੱਜੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment