ਭਾਰਤੀ ਟੀਮ ਕੋਲ ਸੀਰੀਜ਼ ਜਿੱਤਣ ਦਾ ਚੰਗਾ ਮੌਕਾ, ਰੱਦ ਹੋ ਸਕਦਾ ਹੈ ਦੱਖਣੀ ਅਫਰੀਕਾ ਖਿਲਾਫ ਪੰਜਵਾਂ ਟੀ-20 ਮੈਚ!

ਨਿਊਜ਼ ਡੈਸਕ: ਦੱਖਣੀ ਅਫਰੀਕਾ ਖਿਲਾਫ ਭਾਰਤੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ ਪਰ ਇਸ ਤੋਂ ਬਾਅਦ ਟੀਮ ਇੰਡੀਆ ਨੇ ਲਗਾਤਾਰ ਦੋ ਮੈਚ ਜਿੱਤ ਕੇ ਸੀਰੀਜ਼ ‘ਚ ਵਾਪਸੀ ਕੀਤੀ। ਹੁਣ ਭਾਰਤੀ ਟੀਮ ਕੋਲ ਸੀਰੀਜ਼ ਜਿੱਤਣ ਦਾ ਚੰਗਾ ਮੌਕਾ ਹੈ। ਪਰ ਮੌਸਮ ਵਿਭਾਗ ਮੁਤਾਬਕ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਰਣਜੀ ਟਰਾਫੀ ਦੇ ਮੈਚ ਵੀ ਪ੍ਰਭਾਵਿਤ ਹੋਏ ਹਨ। ਜੇਕਰ ਮੀਂਹ ਨਾ ਰੁਕਿਆ ਤਾਂ ਦੋਵਾਂ ਨੂੰ ਸਾਂਝੇ ਤੌਰ ‘ਤੇ ਜੇਤੂ ਐਲਾਨਿਆ ਜਾ ਸਕਦਾ ਹੈ ਕਿਉਂਕਿ ਇਸ ਲਈ ਕੋਈ ਰਿਜ਼ਰਵ ਡੇਅ ਨਹੀਂ ਰੱਖਿਆ ਗਿਆ ਹੈ।

ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 19 ਟੀ-20 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਟੀਮ ਇੰਡੀਆ ਨੇ 11 ‘ਚ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਦੱਖਣੀ ਅਫਰੀਕਾ 8 ਮੈਚ ਜਿੱਤਣ ‘ਚ ਸਫਲ ਰਿਹਾ ਹੈ। ਭਾਰਤੀ ਟੀਮ ਅੱਜ ਤੱਕ ਆਪਣੇ ਘਰ ਅਫਰੀਕੀ ਟੀਮ ਖਿਲਾਫ ਸੀਰੀਜ਼ ਨਹੀਂ ਜਿੱਤ ਸਕੀ ਹੈ। ਟੀਮ ਇੰਡੀਆ ਕੋਲ ਸੀਰੀਜ਼ ਜਿੱਤਣ ਦਾ ਬਹੁਤ ਵਧੀਆ ਮੌਕਾ ਹੈ।

ਦਿਨੇਸ਼ ਕਾਰਤਿਕ ਨੇ ਆਖਰੀ ਟੀ-20 ਮੈਚ ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ 27 ਗੇਂਦਾਂ ਵਿੱਚ 55 ਦੌੜਾਂ ਬਣਾਈਆਂ। ਉਸ ਦੀ ਬਦੌਲਤ ਹੀ ਟੀਮ ਇੰਡੀਆ ਮੈਚ ਜਿੱਤ ਸਕੀ ਹੈ। ਇਸ ਦੇ ਨਾਲ ਹੀ ਨਜ਼ਰਾਂ ਭੁਵਨੇਸ਼ਵਰ ਕੁਮਾਰ ਅਤੇ ਹਰਸ਼ਲ ਪਟੇਲ ‘ਤੇ ਹੋਣਗੀਆਂ ਕਿ ਦੋਵੇਂ ਕਿਸ ਤਰ੍ਹਾਂ ਗੇਂਦਬਾਜ਼ੀ ਕਰਦੇ ਹਨ। ਮੈਚ ਦਾ ਨਤੀਜਾ ਇਸ ‘ਤੇ ਕਾਫੀ ਨਿਰਭਰ ਕਰੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਐਥਲੈਟਿਕਸ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

ਨਿਊਜ਼ ਡੈਸਕ: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ  ਕਰਕੇ  ਚਾਂਦੀ …

Leave a Reply

Your email address will not be published.