Home / News / ਆਜ਼ਾਦੀ ਦਿਹਾੜੇ ਦੇ ਸਮਾਗਮ ‘ਚ ਭਾਰਤੀ ਓਲੰਪਿਕ ਟੀਮ ਹੋਵੇਗੀ ਖ਼ਾਸ ਮਹਿਮਾਨ

ਆਜ਼ਾਦੀ ਦਿਹਾੜੇ ਦੇ ਸਮਾਗਮ ‘ਚ ਭਾਰਤੀ ਓਲੰਪਿਕ ਟੀਮ ਹੋਵੇਗੀ ਖ਼ਾਸ ਮਹਿਮਾਨ

ਨਵੀਂ ਦਿੱਲੀ : ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਵਾਲੇ ਸਮਾਗਮ ਵਿਚ ਭਾਰਤੀ ਓਲੰਪਿਕ ਦਲ ਨੂੰ ਸਪੈਸ਼ਲ ਮਹਿਮਾਨ ਦੇ ਰੂਪ ਵਿਚ ਸੱਦਿਆ ਜਾਵੇਗਾ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੀ.ਐੱਮ. ਮੋਦੀ ਉਨ੍ਹਾਂ ਨੂੰ ਆਪਣੇ ਨਿਵਾਸ ‘ਤੇ ਵੀ ਸੱਦਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ।

ਟੋਕਿਓ ਓਲੰਪਿਕਸ ਵਿਚ 120 ਤੋਂ ਜ਼ਿਆਦਾ ਖਿਡਾਰੀਆਂ ਸਮੇਤ 228 ਲੋਕਾਂ ਦਾ ਦਲ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨਿਯਮਿਤ ਰੂਪ ਨਾਲ ਟੀਮ ਨੂੰ ਉਤਸ਼ਾਹਿਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਨੇ ਕਈ ਖਿਡਾਰੀਆਂ ਨਾਲ ਗੱਲਬਾਤ ਵੀ ਕੀਤੀ ਹੈ। ਇਸ ਤੋਂ ਪਹਿਲਾਂ ਮੋਦੀ ਨੇ ਓਲੰਪਿਕ ਵਿਚ ਖੇਡ ਰਹੇ ਭਾਰਤੀ ਖਿਡਾਰੀਆਂ ਦੀ ਸ਼ਲਾਘਾ ਕੀਤੀ ਅਤੇ ਇਸ ਗੱਲ ’ਤੇ ਪ੍ਰਕਾਸ਼ ਪਾਇਆ ਕਿ ਇਸ ਵਾਰ ਸਭ ਤੋਂ ਜ਼ਿਆਦਾ ਖਿਡਾਰੀਆਂ ਨੇ ਖੇਡਾਂ ਲਈ ਕੁਆਲੀਫਾਈ ਕੀਤਾ ਹੈ।

ਪੀ.ਐੱਮ. ਨੇ ਅੱਜ ਗੁਜਰਾਤ ਵਿਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਪਾਤਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ‘ਇਸ ਵਾਰ ਭਾਰਤ ਦੇ ਸਭ ਤੋਂ ਜ਼ਿਆਦਾ ਖਿਡਾਰੀਆਂ ਨੇ ਓਲੰਪਿਕ ਵਿਚ ਕੁਆਈਫਾਈ ਕੀਤਾ ਹੈ। ਯਾਦ ਰਹੇ ਇਹ 100 ਸਾਲ ਦੀ ਸਭ ਤੋਂ ਵੱਡੀ ਆਫ਼ਤ ਨਾਲ ਜੂਝਦੇ ਹੋਏ ਕੀਤਾ ਹੈ। ਕਈ ਤਾਂ ਅਜਿਹੀਆਂ ਖੇਡਾਂ ਹਨ, ਜਿਨ੍ਹਾਂ ਵਿਚ ਅਸੀਂ ਪਹਿਲੀ ਵਾਰ ਕੁਆਲੀਫਾਈ ਕੀਤਾ ਹੈ। ਸਿਰਫ਼ ਕੁਆਲੀਫਾਈ ਹੀ ਨਹੀਂ ਕੀਤਾ ਸਗੋਂ ਸਖ਼ਤ ਟੱਕਰ ਵੀ ਦੇ ਰਹੇ ਹਨ।’

 

ਉਨ੍ਹਾਂ ਅੱਗੇ ਕਿਹਾ, ‘ਭਾਰਤੀ ਖਿਡਾਰੀਆਂ ਨੂੰ ਅਜਿਹਾ ਜੋਸ਼-ਜੁਨੂੰਨ ਉਦੋਂ ਆਉਂਦਾ ਹੈ, ਜਦੋਂ ਸਹੀ ਟੈਲੇਂਟ ਨੂੰ ਉਤਸ਼ਾਹ ਮਿਲਦਾ ਹੈ। ਇਹ ਆਤਮਵਿਸ਼ਵਾਸ ਉਦੋਂ ਆਉਂਦਾ ਹੈ ਜਦੋਂ ਵਿਵਸਥਾਵਾਂ ਬਦਲਦੀਆਂ ਹਨ, ਪਾਰਦਰਸ਼ੀ ਹੁੰਦੀਆਂ ਹਨ। ਇਹ ਨਵਾਂ ਆਤਮਵਿਸ਼ਵਾਸ ਨਿਊ ਇੰਡੀਆ ਦੀ ਪਛਾਣ ਬਣ ਰਿਹਾ ਹੈ।’

Check Also

ਆਮ ਆਦਮੀ ਪਾਰਟੀ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ …

Leave a Reply

Your email address will not be published. Required fields are marked *