ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ

ਨਿਊਜ਼ ਡੈਸਕ: ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਵੇਟਲਿਫਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹੁਣ ਤੱਕ 7 ਤਗਮੇ ਜਿੱਤੇ ਹਨ। ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ।

ਹਰਜਿੰਦਰ ਕੌਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਈਵੈਂਟ ਦਾ ਸੋਨ ਤਮਗਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ ਜਦਕਿ ਚਾਂਦੀ ਦਾ ਤਗਮਾ ਕੈਨੇਡਾ ਦੀ ਐਲੇਕਸਿਸ ਐਸ਼ਵਰਥ ਨੇ ਜਿੱਤਿਆ ਹੈ ।

ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ, ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ। ਇਸ ਤੋਂ ਬਾਅਦ ਉਸ ਨੇ ਕਲੀਨ ਐਂਡ ਜਰਗ ਵਿਚ 113, 116 ਅਤੇ ਫਿਰ 119 ਕਿਲੋਗ੍ਰਾਮ ਸਫਲਤਾਪੂਰਵਕ ਚੁੱਕਿਆ।

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਵੇਟਲਿਫਟਰ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਨੇ ਵੇਟਲਿਫਟਿੰਗ ਵਿੱਚ ਹੁਣ ਤੱਕ 7 ਤਗਮੇ ਜਿੱਤੇ ਹਨ। ਮੀਰਾਬਾਈ ਚਾਨੂ, ਜੇਰੇਮੀ ਲਾਲਰਿਨੁੰਗਾ ਅਤੇ ਅਚਿੰਤਾ ਸ਼ਿਉਲੀ ਨੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਬਿੰਦਿਆਰਾਣੀ ਦੇਵੀ ਨੇ ਚਾਂਦੀ, ਹਰਜਿੰਦਰ ਕੌਰ ਨੇ ਕਾਂਸੀ, ਸੰਕੇਤ ਮਹਾਦੇਵ ਨੇ ਚਾਂਦੀ ਅਤੇ ਗੁਰੂਰਾਜ ਪੁਜਾਰੀ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।

 

Check Also

ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾਂ ਸਮਝੇ, ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ: ਮਾਨ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ 2022 ਦਾ …

Leave a Reply

Your email address will not be published.