ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ‘ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ

TeamGlobalPunjab
1 Min Read

ਭਾਰਤੀ ਪਹਿਲਵਾਨ ਪ੍ਰਿਆ ਮਲਿਕ ਨੇ ਹੰਗਰੀ ‘ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਦਸਣਯੋਗ ਹੈ ਕਿ  ਮੀਰਾਬਾਈ ਚਾਨੂ (Mirabai Chanu) ਨੇ ਚਾਂਦੀ ਦਾ ਤਗਮਾ ਜਿੱਤ ਕੇ ਓਲੰਪਿਕ ਖੇਡਾ ਵਿੱਚ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ।

ਮੀਰਾਬਾਈ ਚਾਨੂ ਨੇ ਇਤਿਹਾਸ ਰਚਿਆ ਹੈ। ਮੀਰਾਬਾਈ ਚਾਨੂ ਨੇ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। ਓਲੰਪਿਕ ਖੇਡਾਂ ਦੇ ਪਹਿਲੇ ਹੀ ਦਿਨ, ਭਾਰਤ ਤਗਮਾ ਸੂਚੀ ਵਿੱਚ ਆਪਣਾ ਖਾਤਾ ਖੋਲ੍ਹਣ ਵਿੱਚ ਕਾਮਯਾਬ ਰਿਹਾ।

ਅੱਜ ਦੂਜੇ ਦਿਨ ਪਹਿਲਵਾਨ ਪ੍ਰਿਆ ਮਲਿਕ ਨੇ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।ਹਰਿਆਣਾ ਦੇ ਸਪੋਰਟਸ ਮਿਨਿਸਟਰ ਨੇ ਪ੍ਰਿਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

Share this Article
Leave a comment