ਨਿਊਜ਼ ਡੈਸਕ: ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ ਜਿਸ ਕਰਕੇ, ਇਸ ਤਰ੍ਹਾਂ ਭਾਰਤ ਦੀ ਓਲੰਪਿਕ ਮੁਹਿੰਮ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਨੇ ਅੱਜ ਦੱਸਿਆ ਕਿ ਉਸ ਦਾ ਵਜ਼ਨ 50 ਕਿਲੋ ਨਾਲ ਮੇਲ ਨਹੀਂ ਖਾਂ ਰਿਹਾ ਸੀ। ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਦੇ ਅਯੋਗ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਬਾਅਦ ਵਿਨੇਸ਼ ਬੁੱਧਵਾਰ ਰਾਤ ਨੂੰ ਹੋਣ ਵਾਲੀ 50 ਕਿਲੋਗ੍ਰਾਮ ਮਹਿਲਾ ਕੁਸ਼ਤੀ ਦਾ ਫਾਈਨਲ ਨਹੀਂ ਖੇਡ ਸਕੇਗੀ। ਓਲੰਪਿਕ ‘ਚ ਵੀ ਉਸ ਨੂੰ ਕੋਈ ਤਮਗਾ ਨਹੀਂ ਮਿਲੇਗਾ।
ਭਾਰਤੀ ਓਲੰਪਿਕ ਸੰਘ (IOA) ਨੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਭਾਰਤੀ ਦਲ ਨੇ ਵਿਨੇਸ਼ ਫੋਗਾਟ ਦੇ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ‘ਚੋਂ ਅਯੋਗ ਹੋਣ ਦੀ ਖਬਰ ਸਾਂਝੀ ਕੀਤੀ। ਟੀਮ ਵੱਲੋਂ ਰਾਤ ਭਰ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਭਾਰ 50 ਕਿਲੋ ਤੋਂ ਕੁਝ ਗ੍ਰਾਮ ਵੱਧ ਸੀ। ਫਿਲਹਾਲ ਟੀਮ ਵੱਲੋਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਜਾਵੇਗੀ। ਭਾਰਤੀ ਟੀਮ ਤੁਹਾਨੂੰ ਵਿਨੇਸ਼ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕਰਦੀ ਹੈ।
🚨 It is with regret that the Indian contingent shares news of the disqualification of Vinesh Phogat from the Women’s Wrestling 50kg class. Despite the best efforts by the team through the night, she weighed in a few grams over 50kg this morning. No further comments will be made…
— Team India (@WeAreTeamIndia) August 7, 2024
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।